19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਐਚ.ਆਰ.ਏ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਗੁਰਦਾਸਪੁਰ, 17 ਅਗਸਤ (ਚੱਕਰਾਜਾ)-ਐੱਚ. ਆਰ.

ਅਜੀਤ ਡੈਸਕ 18-08-2026
ਗੁਰਦਾਸਪੁਰ, 17 ਅਗਸਤ (ਚੱਕਰਾਜਾ)-ਐੱਚ.ਆਰ.ਏ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਸੱਤਿਆ ਸੇਨ ਅਗਰਵਾਲ, ਮੈਡਮ ਆਂਚਲ ਅਗਰਵਾਲ, ਬਲਦੇਵ ਠਾਕੁਰ, ਮੈਡਮ ਨੀਲੋਫ਼ਰ, ਦਿਨੇਸ਼ ਸ਼ਰਮਾ, ਪ੍ਰਿੰਸੀਪਲ ਸਤੀਸ਼ ਕੁਮਾਰ ਤੇ ਮੈਡਮ ਨਵਦੀਪ ਕੌਰ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਉਪਰੰਤ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ’ਤੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਵਲੋਂ ਡਾਂਸ, ਗਰੁੱਪ ਗੀਤ ਤੇ ਕਵਿਤਾ ਆਦਿ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਸਕੂਲ ਦੇ ਚੇਅਰਮੈਨ ਸੱਤਿਆ ਸੇਨ ਅਗਰਵਾਲ, ਮੈਡਮ ਆਂਚਲ ਅਗਰਵਾਲ, ਮੈਡਮ ਨੀਲੋਫਰ, ਪ੍ਰਿੰਸੀਪਲ ਸਤੀਸ਼ ਕੁਮਾਰ ਤੇ ਮੈਡਮ ਨਵਦੀਪ ਕੌਰ ਨੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਸੁਤੰਤਰਤਾ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਏ.ਯੂ ਦੇ ਡਾਇਰੈਕਟਰ ਡਾ: ਹਰਪਾਲ ਸਿੰਘ ਰੰਧਾਵਾ ਦਾ ਸਨਮਾਨ ਅਗਲੀ ਖ਼ਬਰ ਸਵਰਗੀ ਕੁਲਦੀਪ ਸਿੰਘ ਸੰਧੂ ਖੋਖਰ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।