20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 24 ਤੋਂ

ਗੁਰਦਾਸਪੁਰ, 17 ਅਗਸਤ (ਚੱਕਰਾਜਾ)-ਖੇਤੀ ’ਚ ਵਿਭਿੰਨਤਾ ਲਿਆਉਣ ਤੇ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ ਵੇਰਕਾ ਜਿਲਾ ਅੰਮ੍ਰਿਤਸਰ ਵਿਖੇ ਕਰਵਾਇਆ ਜਾਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਅਰੀ ਵਿਕਾਸ ਇੰਸਪੈਕਟਰ ਨੇ ਦੱਸਿਆ ਕਿ ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 24 ਅਗਸਤ ਤੋਂ 3 ਸਤੰਬਰ ਤੱਕ ਡੇਅਰੀ ਸਿਖਲਾਈ ਕੇਂਦਰ ਵੇਰਕਾ ਜ਼ਿਲਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ।

ਅਜੀਤ ਡੈਸਕ 18-08-2026
ਗੁਰਦਾਸਪੁਰ, 17 ਅਗਸਤ (ਚੱਕਰਾਜਾ)-ਖੇਤੀ ’ਚ ਵਿਭਿੰਨਤਾ ਲਿਆਉਣ ਤੇ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ ਵੇਰਕਾ ਜਿਲਾ ਅੰਮ੍ਰਿਤਸਰ ਵਿਖੇ ਕਰਵਾਇਆ ਜਾਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਅਰੀ ਵਿਕਾਸ ਇੰਸਪੈਕਟਰ ਨੇ ਦੱਸਿਆ ਕਿ ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 24 ਅਗਸਤ ਤੋਂ 3 ਸਤੰਬਰ ਤੱਕ ਡੇਅਰੀ ਸਿਖਲਾਈ ਕੇਂਦਰ ਵੇਰਕਾ ਜ਼ਿਲਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਲੜਕੇ ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ 21 ਅਗਸਤ ਤੱਕ ਅਰਜੀਆਂ ਦੇ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਿਤ ਕਰਵਾ ਕੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ । ਇਸ ਦੇ ਨਾਲ ਕੈਟਲ ਸ਼ੈਡ, ਮਿਲਕਿੰਗ ਮਸ਼ੀਨ, ਫੋਡਰ ਹਾਰਵੈਸਟਰ ਤੇ ਹੋਰ ਮਸ਼ੀਨਰੀ ਆਦਿ ’ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਲੜਕੇ/ ਲੜਕੀਆਂ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਅਸਲ ਯੋਗਤਾ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ ਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ।
ਪਿਛਲੀ ਖ਼ਬਰ ਡੀ.ਏ.ਵੀ ਸਕੂਲ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ’ਚ ਦਿਖਾਈ ਡਾਕੂਮੈਂਟਰੀ ਫਿਲਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।