20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਕਿਡਜ਼ ਕੇਅਰ ਇੰਟਰਨੈਸ਼ਨਲ ’ਚ ਧੂਮਧਾਮ ਨਾਲ ਮਨਾਇਆ ਅਜ਼ਾਦੀ ਦਿਹਾੜਾ

ਦੀਨਾਨਗਰ, 17 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਦੇਸ਼ ਦੇ 80ਵੇਂ ਅਜ਼ਾਦੀ ਦਿਹਾੜੇ ਮੌਕੇ ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਦੀਨਾਨਗਰ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਵਿੰਦ ਮਹਿਤਾ ਤੇ ਸਕੱਤਰ ਮਧੁਰ ਭਾਸ਼ਿਣੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ’ਤੇ ਅਧਾਰਿਤ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤੇ ।

ਅਜੀਤ ਡੈਸਕ 18-08-2026
ਦੀਨਾਨਗਰ, 17 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਦੇਸ਼ ਦੇ 80ਵੇਂ ਅਜ਼ਾਦੀ ਦਿਹਾੜੇ ਮੌਕੇ ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਦੀਨਾਨਗਰ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਵਿੰਦ ਮਹਿਤਾ ਤੇ ਸਕੱਤਰ ਮਧੁਰ ਭਾਸ਼ਿਣੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ’ਤੇ ਅਧਾਰਿਤ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤੇ । ਪ੍ਰਧਾਨ ਅਰਵਿੰਦ ਮਹਿਤਾ ਨੇ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਨਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਇਹ ਅਜ਼ਾਦੀ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਸਾਨੂੰ ਹਾਸਲ ਹੋਈ ਹੈ ਤੇ ਇਸ ਨੂੰ ਬਰਕਰਾਰ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ । ਪ੍ਰਿੰਸੀਪਲ ਪ੍ਰੋਮਿਲਾ ਮਿਨਹਾਸ ਤੇ ਕੇ.ਜੀ. ਵਿੰਗ ਇੰਚਾਰਜ ਪਾਇਲ ਸ਼ਰਮਾ ਨੇ ਵੀ ਸਾਰਿਆਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਇਤਿਹਾਸ ਤੇ ਰੌਸ਼ਨੀ ਪਾਈ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਵਿੰਗ ਇੰਚਾਰਜ ਭਾਰਤੀ ਸ਼ਰਮਾ, ਪੂਜਾ ਵਰਮਾ ਆਦਿ ਸਟਾਫ ਵੀ ਮੌਜੂਦ ਰਿਹਾ ।
ਪਿਛਲੀ ਖ਼ਬਰ ਗੋਬਿੰਦ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਚ ਆਜ਼ਾਦੀ ਦਿਵਸ ਸਮਾਗਮ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।