19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੇਂਟ ਸੋਲਜਰ ਮਾਡਰਨ ਸਕੂਲ ’ਚ ਮਨਾਇਆ 80ਵਾਂ ਆਜ਼ਾਦੀ ਦਿਵਸ

ਬਟਾਲਾ, 17 ਅਗਸਤ (ਹਰਦੇਵ ਸਿੰਘ ਸੰਧੂ)-ਸੇਂਟ ਸੋਲਜਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਵਿਖੇ ਦੇਸ਼ ਦਾ 80ਵਾਂ ਸੁੰਤਰਤਾ ਦਿਵਸ ਬੜੇ ਉਤਸ਼ਾਹ ’ਤੇ ਖੁਸ਼ੀ ਨਾਲ ਮਨਾਇਆ ਗਿਆ। ਪ੍ਰਿੰ.

ਅਜੀਤ ਡੈਸਕ 18-08-2026
ਬਟਾਲਾ, 17 ਅਗਸਤ (ਹਰਦੇਵ ਸਿੰਘ ਸੰਧੂ)-ਸੇਂਟ ਸੋਲਜਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਵਿਖੇ ਦੇਸ਼ ਦਾ 80ਵਾਂ ਸੁੰਤਰਤਾ ਦਿਵਸ ਬੜੇ ਉਤਸ਼ਾਹ ’ਤੇ ਖੁਸ਼ੀ ਨਾਲ ਮਨਾਇਆ ਗਿਆ। ਪ੍ਰਿੰ. ਮਨੂੰ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਕੂਲ ਦੀ ਐਨ.ਸੀ.ਸੀ. ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ ਤੇ ਸਲਾਮੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪੋ੍ਗਰਾਮ ਪੇਸ਼ ਕੀਤਾ ਗਿਆ। ਮੁੱਖ ਮਹਿਮਾਨ ਮੀਨੂੰ ਸ਼ਰਮਾ ਨੇ ਵਿਦਿਆਰਥੀਆਂ ਨੂੰ ਪੇ੍ਰਰਣਾਦਾਇਕ ਸੰਦੇਸ਼ ਦਿੱਤਾ ਤੇ ਅਨੂਸ਼ਾਸਨ ਦੀ ਪਾਲਣਾ ਕਰਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਮੈਨੇਜਰ ਸਤਨਾਮ ਸਿੰਘ ਪੱਦਮ, ਹਰਪ੍ਰੀਤ ਸਿੰਘ ਪੱਦਮ, ਪਰਮਪ੍ਰੀਤ ਸਿੰਘ, ਹਰਜੀਤ ਸਿੰਘ,ਸਤਪਾਲ ਚੰਡੋਕ, ਅਮਰਜੀਤ ਕੌਰ, ਕਮਲਜੀਤ ਕੌਰ, ਕਵਲਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਨੇ ਝੰਡਾ ਲਹਿਰਾਇਆ ਅਗਲੀ ਖ਼ਬਰ ਜੀ.ਐਸ. ਇੰਟਰਨੈਸ਼ਨਲ ਸੀ.ਸੈਕੰ. ਪਬਲਿਕ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।