18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਚੇਅਰਮੈਨ ਗੁਰਪਾਲ ਸਿੰਘ ਵਲੋਂ ਵਿਦਿਆਰਥੀ ਵਰਗ ਤੇ ਸਟਾਫ਼ ਨੂੰ ਏ. ਆਈ. ਦੀ ਸਿੱਖਿਆ ਦੇਣ ਦੀਆਂ ਹਦਾਇਤਾਂ

ਧਾਰੀਵਾਲ, 17 ਅਗਸਤ (ਜੇਮਸ ਨਾਹਰ)-ਭਾਰਤ ਸਰਕਾਰ ਦੇ ਨੈਸ਼ਨਲ ਚੇਅਰਮੈਨ ਸੋਰ ਏ. ਆਈ.

ਅਜੀਤ ਡੈਸਕ 18-08-2026
ਧਾਰੀਵਾਲ, 17 ਅਗਸਤ (ਜੇਮਸ ਨਾਹਰ)-ਭਾਰਤ ਸਰਕਾਰ ਦੇ ਨੈਸ਼ਨਲ ਚੇਅਰਮੈਨ ਸੋਰ ਏ. ਆਈ. ਗੁਰਪਾਲ ਸਿੰਘ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਮੁਲਾਕਾਤ ਕਰ ਕੇ ਵਿਦਿਆਰਥੀ ਵਰਗ ਅਤੇ ਸਰਕਾਰੀ ਸਟਾਫ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ (ਏ. ਆਈ.) ਸੰਬੰਧੀ ਸਿੱਖਿਆ ਤੇ ਸਿਖਲਾਈ ਲਾਜ਼ਮੀ ਤੌਰ ’ਤੇ ਦੇਣ ਲਈ ਹਦਾਇਤਾਂ ਕੀਤੀਆਂ ਗਈਆਂ। ਇਸ ਸੰਬੰਧੀ ਗੁਰਪਾਲ ਸਿੰਘ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਐਸ. ਐਸ. ਪੀ. ਗੁਰਦਾਸਪੁਰ ਸਮੇਤ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰ ਕੇ ਏ. ਆਈ. ਦੀ ਮਹੱਤਤਾ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਆਰਟੀਫਿਸ਼ੀਅਲ ਇੰਟੈਲੀਜੈਂਸ ਤੇਜ਼ੀ ਨਾਲ ਹਰ ਖੇਤਰ ਵਿਚ ਆਪਣੀ ਜਗ੍ਹਾ ਬਣਾ ਰਹੀ ਹੈ, ਇਸ ਲਈ ਵਿਦਿਆਰਥੀਆਂ ਤੇ ਸਰਕਾਰੀ ਕਰਮਚਾਰੀਆਂ ਨੂੰ ਇਸ ਤਕਨਾਲੋਜੀ ਦੀ ਜਾਣਕਾਰੀ ਦੇਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸੁਰਜਨ ਸਿੰਘ ਚਾਹਲ, ਮੰਗਲ ਸਿੰਘ, ਡਾਕਟਰ ਨਿਰਮਲ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਤਿਰੰਗਾ ਰੈਲੀ ਕੱਢੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਰਿਆੜ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।