18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪੰਜਾਬ ਸਰਕਾਰ ਵਲੋਂ ਆਰੰਭ ਧਾਰਮਿਕ ਯਾਤਰਾ ਤਹਿਤ ਪਿੰਡ ਸੁਚਾਨੀਆਂ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਨਿੱਕੇ ਘੁੰਮਣ, 17 ਅਗਸਤ (ਸਤਬੀਰ ਸਿੰਘ ਘੁੰਮਣ)–ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਧਾਰਮਿਕ ਯਾਤਰਾ ਤਹਿਤ ਅੱਜ ਪਿੰਡ ਸੁਚਾਨੀਆਂ ਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਇਤਿਹਾਸਕ ਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਪਿੰਡ ਦੇ ਪਤਵੰਤਿਆਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵਿਚ ਧਾਰਮਿਕ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਅਜੀਤ ਡੈਸਕ 18-08-2026
ਨਿੱਕੇ ਘੁੰਮਣ, 17 ਅਗਸਤ (ਸਤਬੀਰ ਸਿੰਘ ਘੁੰਮਣ)–ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਧਾਰਮਿਕ ਯਾਤਰਾ ਤਹਿਤ ਅੱਜ ਪਿੰਡ ਸੁਚਾਨੀਆਂ ਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਇਤਿਹਾਸਕ ਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਪਿੰਡ ਦੇ ਪਤਵੰਤਿਆਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵਿਚ ਧਾਰਮਿਕ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਾਬਕਾ ਸਰਪੰਚ ਸਤਨਾਮ ਸਿੰਘ, ਰਣਜੀਤ ਸਿੰਘ ਸਰਾਂ ਬਲਾਕ ਪ੍ਰਧਾਨ, ਗੁਲਜ਼ਾਰ ਸਿੰਘ ਮੈਂਬਰ, ਵਰਿੰਦਰ ਕੁਮਾਰ, ਰਾਕੇਸ਼ ਕੁਮਾਰ, ਮੱਖਣ ਸਿੰਘ ਸੁਚਾਨੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ, ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਕਾਲਾਬਾਲਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਤਿਰੰਗਾ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।