18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਫਰੀਡਮ ਫਾਈਟਰ ਸਮਾਰਕ ਲਾਧੂਪੁਰ ਵਿਖੇ ਤਿਰੰਗਾ ਲਹਿਰਾਇਆ

ਕਾਹਨੂੰਵਾਨ, 17 ਅਗਸਤ (ਨਿਸ਼ਾਨ ਸਿੰਘ ਚਾਹਲ)-ਪ੍ਰਸਿੱਧ ਆਜ਼ਾਦੀ ਘੁਲਾਟੀਏ ਬਾਪੂ ਗੁਰਚਰਨ ਸਿੰਘ ਦੀ ਯਾਦ ’ਚ ਪਿੰਡ ਲਾਧੂਪੁਰ ਵਿਖੇ ਬਣੇ ਫਰੀਡਮ ਫਾਈਟਰ ਸ਼ਹੀਦੀ ਸਮਾਰਕ ਵਿਖੇ ਇਲਾਕੇ ਦੇ ਵਸਨੀਕਾਂ ਤੇ ਸੁਤੰਤਰਤਾ ਸੈਨਾਨੀ ਪਰਿਵਾਰਾਂ ਵਲੋਂ ਦੇਸ਼ ਦੀ ਆਜ਼ਾਦੀ ਦਾ 80ਵਾਂ ਆਜ਼ਾਦੀ ਦਿਹਾੜਾ ਸ: ਖਜੂਰ ਸਿੰਘ ਦੀ ਅਗਵਾਈ ਹੇਠ ਮਨਾਇਆ। ਇਸ ਮੌਕੇ ਰਾਸ਼ਟਰਪਤੀ ਐਵਾਰਡ ਪ੍ਰਾਪਤ ਆਜ਼ਾਦੀ ਘਲਾਟੀਏ ਬਾਪੂ ਗੁਰਚਰਨ ਸਿੰਘ ਵਲੋਂ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪਾਏ ਗਏ ਮਹੱਤਵਪੂਰਨ ਯੋਗਦਾਨ ਤੇ ਆਜ਼ਾਦੀ ਤੋਂ ਬਾਅਦ ਵੀਂ ਉਨ੍ਹਾਂ ਦੀਆਂ ਦੇਸ਼-ਕੌਮ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ ਗਿਆ।

ਅਜੀਤ ਡੈਸਕ 18-08-2026
ਕਾਹਨੂੰਵਾਨ, 17 ਅਗਸਤ (ਨਿਸ਼ਾਨ ਸਿੰਘ ਚਾਹਲ)-ਪ੍ਰਸਿੱਧ ਆਜ਼ਾਦੀ ਘੁਲਾਟੀਏ ਬਾਪੂ ਗੁਰਚਰਨ ਸਿੰਘ ਦੀ ਯਾਦ ’ਚ ਪਿੰਡ ਲਾਧੂਪੁਰ ਵਿਖੇ ਬਣੇ ਫਰੀਡਮ ਫਾਈਟਰ ਸ਼ਹੀਦੀ ਸਮਾਰਕ ਵਿਖੇ ਇਲਾਕੇ ਦੇ ਵਸਨੀਕਾਂ ਤੇ ਸੁਤੰਤਰਤਾ ਸੈਨਾਨੀ ਪਰਿਵਾਰਾਂ ਵਲੋਂ ਦੇਸ਼ ਦੀ ਆਜ਼ਾਦੀ ਦਾ 80ਵਾਂ ਆਜ਼ਾਦੀ ਦਿਹਾੜਾ ਸ: ਖਜੂਰ ਸਿੰਘ ਦੀ ਅਗਵਾਈ ਹੇਠ ਮਨਾਇਆ। ਇਸ ਮੌਕੇ ਰਾਸ਼ਟਰਪਤੀ ਐਵਾਰਡ ਪ੍ਰਾਪਤ ਆਜ਼ਾਦੀ ਘਲਾਟੀਏ ਬਾਪੂ ਗੁਰਚਰਨ ਸਿੰਘ ਵਲੋਂ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪਾਏ ਗਏ ਮਹੱਤਵਪੂਰਨ ਯੋਗਦਾਨ ਤੇ ਆਜ਼ਾਦੀ ਤੋਂ ਬਾਅਦ ਵੀਂ ਉਨ੍ਹਾਂ ਦੀਆਂ ਦੇਸ਼-ਕੌਮ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਆਲ ਇੰਡੀਆ ਫਰੀਡਮ ਫਾਈਟਰ ਫੈਮਿਲੀ ਐਸੋਸੀਏਸ਼ਨ ਦੇ ਪ੍ਰਧਾਨ ਬਖਤਾਵਰ ਸਿੰਘ ਵਲੋਂ ਆਜ਼ਾਦੀ ਦਿਹਾੜੇ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਤੇ ਸਮਾਗਮ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਦਾ ਧੰਨਵਾਦ ਵੀ ਕੀਤਾ। ਸਮਾਗਮ ਦੌਰਾਨ ਪਿੰਡ ਵਾਸੀਆਂ ਅਤੇ ਸੁਤੰਤਰਤਾ ਸੈਨਾਨੀ ਪਰਿਵਾਰਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਵਚਨਬੱਧਤਾ ਦੁਹਰਾਈ ਅਤੇ ਭਾਰਤ ਮਾਤਾ ਦੇ ਸੂਰਬੀਰ ਸੁਤੰਤਰਤਾ ਸੈਨਾਨੀਆਂ ਨੂੰ ਨਮਨ ਕੀਤਾ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ, ਸੀ.ਬੀ.ਆਈ. ਜਾਂਚ ਦੀ ਮੰਗ ਅਗਲੀ ਖ਼ਬਰ ਗੁਰੂ ਨਾਨਕ ਦੇਵ ਨੈਸ਼ਨਲ ਅਕੈਡਮੀ ਬਾਂਗੋਵਾਣੀ ਵਿਖੇ ਆਜ਼ਾਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।