ਕੋਰਟ ਕੰਪਲੈਕਸ ਵਿਚ ਸੈਸ਼ਨ ਜੱਜ ਵਲੋਂ ਲਹਿਰਾਇਆ ਗਿਆ ਤਿਰੰਗਾ
ਪਠਾਨਕੋਟ, 17 ਅਗਸਤ (ਵਿਨੋਦ)-ਕੋਰਟ ਕੰਪਲੈਕਸ ਪਠਾਨਕੋਟ ਵਿਖੇ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਤੇ ਸਭਨਾਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ । ਇਸ ਮੌਕੇ ਉਨ੍ਹਾਂ ਵਲੋਂ ਕੋਰਟ ਕੰਪਲੈਕਸ ਵਿਖੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ, ਤਾਂ ਜੋ ਵਾਤਾਵਰਨ ਸਾਫ ਸੁਥਰਾ ਰਹਿ ਸਕੇ ।
ਅਜੀਤ ਡੈਸਕ
18-08-2026