21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਅਚਲੇਸ਼ਵਰ ਮੰਦਿਰ ਵਿਖੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਭਰੀ ਹਾਜ਼ਰੀ

ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਸਾਉਣ ਮਹੀਨੇ ਮੌਕੇ ਸ੍ਰੀ ਅਚਲੇਸ਼ਵਰ ਮੰਦਿਰ (ਅੱਚਲ ਸਾਹਿਬ) ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਪੰਜਾਬ ਮੀਤ ਪ੍ਰਧਾਨ ਨੇ ਵਿਸ਼ੇਸ਼ ਤੌਰ ’ਤੇ ਮੰਦਿਰ ਵਿਖੇ ਪਹੁੰਚ ਕੇ ਹਾਜ਼ਰੀ ਭਰੀ ਤੇ ਪੂਜਾ-ਅਰਚਨਾ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਅਜੀਤ ਡੈਸਕ 19-08-2026
ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਸਾਉਣ ਮਹੀਨੇ ਮੌਕੇ ਸ੍ਰੀ ਅਚਲੇਸ਼ਵਰ ਮੰਦਿਰ (ਅੱਚਲ ਸਾਹਿਬ) ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਪੰਜਾਬ ਮੀਤ ਪ੍ਰਧਾਨ ਨੇ ਵਿਸ਼ੇਸ਼ ਤੌਰ ’ਤੇ ਮੰਦਿਰ ਵਿਖੇ ਪਹੁੰਚ ਕੇ ਹਾਜ਼ਰੀ ਭਰੀ ਤੇ ਪੂਜਾ-ਅਰਚਨਾ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸਾਉਣ ਮਹੀਨੇ ਦਾ ਧਾਰਮਿਕ ਤੇ ਸੱਭਿਆਚਾਰਕ ਪੱਖੋਂ ਵਿਸ਼ੇਸ਼ ਮਹੱਤਵ ਹੈ। ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀ ਵਿਰਾਸਤ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਤੇ ਸਦਭਾਵਨਾ ਦਾ ਸੰਦੇਸ਼ ਵੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵੱਖ-ਵੱਖ ਧਰਮਾਂ, ਭਾਈਚਾਰਿਆਂ ਤੇ ਪ੍ਰੰਪਰਾਵਾਂ ਦੀ ਸਾਂਝੀ ਧਰਤੀ ਹੈ। ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਦਿਆਂ ਆਪਸੀ ਪਿਆਰ, ਸ਼ਾਂਤੀ ਅਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਨੇ ਮੰਦਿਰ ਵਿਖੇ ਪਹੁੰਚ ਕੇ ਮੱਥਾ ਟੇਕਿਆ ਤੇ ਧਾਰਮਿਕ ਸਮਾਗਮ ’ਚ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਡਾ. ਅੱਮ. ਆਰ. ਐੱਸ. ਭੱਲਾ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜੈ ਮਾਂ ਛਿਨਮਸਿਤਕਾ ਲੰਗਰ ਸੇਵਾ ਸੁਸਾਇਟੀ ਵਲੋਂ ਸਾਲਾਨਾ ਲੰਗਰ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।