ਨਰੋਟ ਜੈਮਲ ਸਿੰਘ ਵਿਖੇ 14 ਤੋਂ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 100 ਬਿਸਤਰਿਆਂ ਵਾਲਾ ਡਵੀਜ਼ਨਲ ਹਸਪਤਾਲ- ਕਟਾਰੂਚੱਕ
ਨਰੋਟ ਮਹਿਰਾ, 18 ਅਗਸਤ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਨੂੰ ਬਿਹਤਰ ਅਤੇ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਪੰਜਾਬ ਸਰਕਾਰ ਵਲੋਂ ਇਕ ਵੱਡਾ ਕਦਮ ਚੁੱਕਿਆ ਗਿਆ ਹੈ । ਨਰੋਟ ਜੈਮਲ ਸਿੰਘ ਵਿਖੇ ਮੌਜੂਦਾ ਹਸਪਤਾਲ ਨੂੰ ਅੱਪਗ੍ਰੇਡ ਕਰਕੇ ਕਰੀਬ 14 ਤੋਂ 15 ਕਰੋੜ ਰੁਪਏ ਦੀ ਲਾਗਤ ਨਾਲ 100 ਬਿਸਤਰਿਆਂ ਵਾਲਾ ਡਵੀਜ਼ਨਲ ਹਸਪਤਾਲ ਸਥਾਪਤ ਕੀਤਾ ਜਾਵੇਗਾ ।
ਨਰੋਟ ਮਹਿਰਾ, 18 ਅਗਸਤ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਨੂੰ ਬਿਹਤਰ ਅਤੇ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਪੰਜਾਬ ਸਰਕਾਰ ਵਲੋਂ ਇਕ ਵੱਡਾ ਕਦਮ ਚੁੱਕਿਆ ਗਿਆ ਹੈ । ਨਰੋਟ ਜੈਮਲ ਸਿੰਘ ਵਿਖੇ ਮੌਜੂਦਾ ਹਸਪਤਾਲ ਨੂੰ ਅੱਪਗ੍ਰੇਡ ਕਰਕੇ ਕਰੀਬ 14 ਤੋਂ 15 ਕਰੋੜ ਰੁਪਏ ਦੀ ਲਾਗਤ ਨਾਲ 100 ਬਿਸਤਰਿਆਂ ਵਾਲਾ ਡਵੀਜ਼ਨਲ ਹਸਪਤਾਲ ਸਥਾਪਤ ਕੀਤਾ ਜਾਵੇਗਾ । ਇਸ ਸਬੰਧੀ ਜਾਣਕਾਰੀ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਜਸਵਾਲੀ ਵਿਖੇ ਸਥਿਤ ਰੈਸਟ ਹਾਊਸ ਵਿਚ ਆਯੋਜਿਤ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ । ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਹਲਕਾ ਭੋਆ ਦੇ ਲੋਕਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤਾ ਗਿਆ ਇਕ ਵੱਡਾ ਤੇ ਇਤਿਹਾਸਕ ਤੋਹਫ਼ਾ ਹੈ । ਉਨ੍ਹਾਂ ਕਿਹਾ ਕਿ ਨਰੋਟ ਜੈਮਲ ਸਿੰਘ ਵਿਖੇ ਮੌਜੂਦਾ ਹਸਪਤਾਲ ਇਲਾਕੇ ਦੀਆਂ ਵੱਧ ਰਹੀਆਂ ਸਿਹਤ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕਾਫ਼ੀ ਨਹੀਂ ਸੀ ਤੇ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਵਲੋਂ ਹਸਪਤਾਲ ਨੂੰ ਅੱਪਗ੍ਰੇਡ ਕਰਨ ਦੀ ਮੰਗ ਕੀਤੀ ਜਾ ਰਹੀ ਸੀ । ਪੰਜਾਬ ਸਰਕਾਰ ਵਲੋਂ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਹਸਪਤਾਲ ਨੂੰ 100 ਬਿਸਤਰਿਆਂ ਦੀ ਸਮਰੱਥਾ ਵਾਲੇ ਡਵੀਜ਼ਨਲ ਹਸਪਤਾਲ ਵਜੋਂ ਵਿਕਸਿਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ । ਕੈਬਨਿਟ ਮੰਤਰੀ ਨੇ ਦੱਸਿਆ ਕਿ ਹਸਪਤਾਲ ਵਿਚ ਓ.ਪੀ.ਡੀ. ਸੇਵਾਵਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸੁਚਾਰੂ ਬਣਾਇਆ ਜਾਵੇਗਾ ਅਤੇ ਮਰੀਜ਼ਾਂ ਦੀ ਸਹੂਲਤ ਲਈ ਲੋੜੀਂਦਾ ਸਿਸਟਮ ਤਿਆਰ ਕੀਤਾ ਜਾਵੇਗਾ। ਇਸ ਦੇ ਨਾਲ ਹਸਪਤਾਲ ਵਿਚ ਬਲੱਡ ਬੈਂਕ ਦੀ ਸਹੂਲਤ ਵੀ ਸਥਾਪਿਤ ਕੀਤੀ ਜਾਵੇਗੀ, ਤਾਂ ਜੋ ਐਮਰਜੈਂਸੀ ਜਾਂ ਅਪ੍ਰੇਸ਼ਨ ਦੌਰਾਨ ਮਰੀਜ਼ਾਂ ਲਈ ਖੂਨ ਆਸਾਨੀ ਨਾਲ ਉਪਲੱਬਧ ਹੋ ਸਕੇ । ਇਸ ਮੌਕੇ ਬਲਾਕ ਸੰਮਤੀ ਨਰੋਟ ਜੈਮਲ ਸਿੰਘ ਦੇ ਚੇਅਰਮੈਨ ਸੋਹਨ ਲਾਲ ਪਟਵਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਮੁੰਨਾ, ਬਲਾਕ ਪ੍ਰਧਾਨ ਅਤੇ ਸਾਬਕਾ ਸਰਪੰਚ ਰਵੀ ਜਗਤਪੁਰ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਪੱਤਰਕਾਰ ਸਾਥੀ ਵੀ ਹਾਜ਼ਰ ਸਨ ।