20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਹੈਰੋਇਨ ਤਸਕਰੀ ਦੇ ਮਾਮਲੇ ’ਚ ਤਿੰਨ ਗ੍ਰਿਫ਼ਤਾਰ

ਤਾਰਾਗੜ੍ਹ, 19 ਅਗਸਤ (ਸੋਹਨ ਲਾਲ)-ਤਾਰਾਗੜ੍ਹ ਪੁਲਿਸ ਨੇ ਕਥਲੌਰ ਮੋੜ ਨੇੜੇ ਛਾਪੇਮਾਰੀ ਕਰਕੇ ਹੈਰੋਇਨ ਦੀ ਖਰੀਦ-ਫ਼ਰੋਖ਼ਤ ਕਰ ਰਹੇ ਤਿੰਨ ਨੌਜਵਾਨਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਮੁਲਜ਼ਮਾਂ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਅਤੇ 500 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ ।

ਅਜੀਤ ਡੈਸਕ 20-08-2026
ਤਾਰਾਗੜ੍ਹ, 19 ਅਗਸਤ (ਸੋਹਨ ਲਾਲ)-ਤਾਰਾਗੜ੍ਹ ਪੁਲਿਸ ਨੇ ਕਥਲੌਰ ਮੋੜ ਨੇੜੇ ਛਾਪੇਮਾਰੀ ਕਰਕੇ ਹੈਰੋਇਨ ਦੀ ਖਰੀਦ-ਫ਼ਰੋਖ਼ਤ ਕਰ ਰਹੇ ਤਿੰਨ ਨੌਜਵਾਨਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਮੁਲਜ਼ਮਾਂ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਅਤੇ 500 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ । ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਵਾਈਲਡਲਾਈਫ ਸੈਂਚੁਰੀ ਰਾਇਪੁਰ ਕਥਲੌਰ ਮੋੜ ’ਤੇ ਪਹੁੰਚੀ ਤਾਂ ਉੱਥੋਂ ਲਗਪਗ 300 ਮੀਟਰ ਅੱਗੇ ਝਾੜੀਆਂ ਦੇ ਕਿਨਾਰੇ ਤਿੰਨ ਸ਼ੱਕੀ ਨੌਜਵਾਨ ਖੜ੍ਹੇ ਦਿਖਾਈ ਦਿੱਤੇ । ਪੁਲਿਸ ਦੀ ਗੱਡੀ ਦੇਖਦੇ ਹੀ ਤਿੰਨੇ ਨੌਜਵਾਨ ਘਬਰਾ ਗਏ । ਇਨ੍ਹਾਂ ਵਿਚੋਂ ਇਕ ਨੌਜਵਾਨ ਤੇਜ਼ੀ ਨਾਲ ਭੱਜਣ ਲੱਗਾ ਅਤੇ ਉਸ ਨੇ ਆਪਣੇ ਪਜਾਮੇ ਦੀ ਸੱਜੀ ਜੇਬ ਵਿਚੋਂ ਇਕ ਪਲਾਸਟਿਕ ਦਾ ਲਿਫ਼ਾਫ਼ਾ ਕੱਢ ਕੇ ਜ਼ਮੀਨ ’ਤੇ ਸੁੱਟ ਦਿੱਤਾ । ਬਾਕੀ ਦੋ ਨੌਜਵਾਨ ਸੜਕ ਤੋਂ ਜੰਗਲ ਵੱਲ ਭੱਜਣ ਲੱਗੇ, ਜਿਨ੍ਹਾਂ ਨੂੰ ਪੁਲਿਸ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ । ਪੁਲਿਸ ਨੇ ਜ਼ਮੀਨ ’ਤੇ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਲਿਫ਼ਾਫ਼ਾ ਸੁੱਟਣ ਵਾਲੇ ਨੌਜਵਾਨ ਦੀ ਜੇਬ ਵਿਚੋਂ 500 ਰੁਪਏ ਦੀ ਨਕਦੀ ਵੀ ਮਿਲੀ । ਪੁਲਿਸ ਅਨੁਸਾਰ ਮੁਲਜ਼ਮਾਂ ਦੀ ਪਹਿਚਾਣ ਰਜਤ ਸ਼ਰਮਾ ਉਰਫ਼ ਰਿਸ਼ੀ, ਸ਼ੁੱਭਮ ਕੁਮਾਰ ਉਰਫ਼ ਸਾਬੀ ਅਤੇ ਦੀਪਕ ਵਜੋਂ ਹੋਈ ਹੈ । ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਰਜਤ ਸ਼ਰਮਾ ਨੇ ਇਹ ਹੈਰੋਇਨ ਧੀਰਜ ਸਿੰਘ ਤੋਂ ਖਰੀਦੀ ਸੀ, ਜਦਕਿ ਸ਼ੁੱਭਮ ਅਤੇ ਦੀਪਕ ਉਸ ਕੋਲੋਂ ਨਸ਼ਾ ਖਰੀਦਣ ਦੇ ਉਦੇਸ਼ ਨਾਲ ਇਕੱਠੇ ਹੋਏ ਸਨ । ਇਸ ਤੋਂ ਬਾਅਦ ਪੁਲਿਸ ਨੇ ਮੁੱਖ ਸਪਲਾਇਰ ਧੀਰਜ ਸਿੰਘ ਵਿਰੁੱਧ ਵੀ ਮਾਮਲਾ ਦਰਜ ਕੀਤਾ । ਪੁਲਿਸ ਨੇ ਚਾਰੋਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।
ਪਿਛਲੀ ਖ਼ਬਰ ਰਮਾ ਚੋਪੜਾ ਐਸ.ਡੀ. ਕੰਨਿਆ ਮਹਾਂਵਿਦਿਆਲਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਫੂਡ ਸਪਲਾਈ ਇੰਸਪੈਕਟਰ ਯੂਨੀਅਨ ਵਲੋਂ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।