20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਲਾਇਨ ਪੀ.ਡੀ.ਜੀ. ਸਤੀਸ਼ ਮਹਿੰਦਰੂ ਦਾ ਜਨਮ ਦਿਨ ਸੇਵਾ ਕਾਰਜਾਂ ਨਾਲ ਮਨਾਇਆ

ਪਠਾਨਕੋਟ, 19 ਅਗਸਤ (ਸੁਮਿਤ)-ਖੱਤਰੀ ਸਭਾ ਪਠਾਨਕੋਟ ਵਿਖੇ ਲਾਇਨਜ਼ ਕਲੱਬ ਪਠਾਨਕੋਟ ਦੇ ਪ੍ਰਧਾਨ ਡਾ: ਤਰਸੇਮ ਸਿੰਘ ਤੇ ਖੱਤਰੀ ਸਭਾ ਪਠਾਨਕੋਟ ਦੇ ਪ੍ਰਧਾਨ ਚੰਦਨ ਮਹਿੰਦਰੂ ਦੀ ਪ੍ਰਧਾਨਗੀ ਹੇਠ ਲਾਇਨ ਪੀ. ਡੀ.

ਅਜੀਤ ਡੈਸਕ 20-08-2026
ਪਠਾਨਕੋਟ, 19 ਅਗਸਤ (ਸੁਮਿਤ)-ਖੱਤਰੀ ਸਭਾ ਪਠਾਨਕੋਟ ਵਿਖੇ ਲਾਇਨਜ਼ ਕਲੱਬ ਪਠਾਨਕੋਟ ਦੇ ਪ੍ਰਧਾਨ ਡਾ: ਤਰਸੇਮ ਸਿੰਘ ਤੇ ਖੱਤਰੀ ਸਭਾ ਪਠਾਨਕੋਟ ਦੇ ਪ੍ਰਧਾਨ ਚੰਦਨ ਮਹਿੰਦਰੂ ਦੀ ਪ੍ਰਧਾਨਗੀ ਹੇਠ ਲਾਇਨ ਪੀ.ਡੀ.ਜੀ. ਤੇ ਹਿੰਦੂ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ ਦਾ ਜਨਮ ਦਿਨ ਸੇਵਾ ਕਾਰਜਾਂ ਨਾਲ ਮਨਾਇਆ ਗਿਆ । ਇਸ ਮੌਕੇ ਇੰਪਰੂਵਮੈਂਟ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਵ ਬਹਿਲ, ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਦਪਿੰਦਰ ਅਰੋੜਾ, ਸਾਬਕਾ ਮੇਅਰ ਅਨਿਲ ਵਾਸੁਦੇਵਾ, ਖੱਤਰੀ ਸਭਾ ਦੇ ਚੇਅਰਮੈਨ ਰੋਮੀ ਵਡੈਰਾ, ਡਾ: ਐਮ.ਐਲ. ਅੱਤਰੀ, ਵਿਜੇ ਪਾਸੀ, ਅਮਨਦੀਪ ਹਸਪਤਾਲ ਤੋਂ ਵਿਜੇ ਥਾਪਾ, ਲਾਇਨ ਰਛਪਾਲ ਸਿੰਘ ਬੱਚਾਜੀਵੀ, ਅਤੁੱਲ ਨਾਇਅਰ ਸਮੇਤ ਸ਼ਹਿਰ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਸਤੀਸ਼ ਮਹਿੰਦਰੂ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਅਮਨਦੀਪ ਹਸਪਤਾਲ ਤੇ ਨਿਤਿਨ ਕੇਅਰ ਆਈ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ’ਚ ਵੱਡੀ ਗਿਣਤੀ ’ਚ ਪਹੁੰਚੇ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ, ਸਿਲਾਈ ਮਸ਼ੀਨਾਂ ਤੇ ਹੋਰ ਜ਼ਰੂਰੀ ਸਮਾਨ ਵੀ ਵੰਡਿਆ ਗਿਆ । ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਤੇ ਸਮਾਜ ਦੇ ਕਮਜ਼ੋਰ ਵਰਗਾਂ ਦਾ ਸਹਿਯੋਗ ਕਰਨਾ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਨੇ ਸਤੀਸ਼ ਮਹਿੰਦਰੂ ਵਲੋਂ ਆਪਣੇ ਜਨਮ ਦਿਨ ਮੌਕੇ ਕੀਤੇ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਤੰਦਰੁਸਤ ਤੇ ਸੁਖਮਈ ਜੀਵਨ ਦੀ ਕਾਮਨਾ ਕੀਤੀ। ਸਮਾਗਮ ’ਚ ਸਮਾਜਿਕ ਤੇ ਧਾਰਮਿਕ ਖੇਤਰ ਨਾਲ ਜੁੜੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ ।
ਪਿਛਲੀ ਖ਼ਬਰ ਐਮ. ਕਾਮ. ਸਮੈਸਟਰ-4 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਭਾਜਪਾ ਦੀਆਂ ਕੌਮੀ ਜ਼ਿੰਮੇਵਾਰੀਆਂ ਨਾਲ ਪੰਜਾਬ ਦੀ ਆਵਾਜ਼ ਹੋਵੇਗੀ ਹੋਰ ਮਜ਼ਬੂਤ-ਐਡਵੋਕੇਟ ਮੀਨਾ ਤਰਨਾਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।