22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਆਫ ਐਕਸੀਲੈਂਸ ਨੇ ਖੇਡਾਂ ’ਚ ਮਾਰੀਆਂ ਮੱਲਾਂ

ਬਟਾਲਾ, 21 ਅਗਸਤ (ਹਰਦੇਵ ਸਿੰਘ ਸੰਧੂ)- 77ਵੀਆਂ ਜ਼ੋਨ ਪੱਧਰ ਦੀਆਂ ਖੇਡਾਂ ’ਚ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਆਫ ਐਕਸੀਲੈਂਸ ਰਿਆਲੀ ਕਲਾਂ ਦੀਆਂ ਅੰਡਰ 14 ਤੇ ਅੰਡਰ 17 ਦੀਆਂ ਟੀਮਾਂ ਵਲੋਂ ਪਹਿਲਾਂ ਤੇ ਦੂਜਾ ਇਨਾਮ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸੰਬੰਧੀ ਪ੍ਰਿੰ.

ਅਜੀਤ ਡੈਸਕ 22-08-2026
ਬਟਾਲਾ, 21 ਅਗਸਤ (ਹਰਦੇਵ ਸਿੰਘ ਸੰਧੂ)- 77ਵੀਆਂ ਜ਼ੋਨ ਪੱਧਰ ਦੀਆਂ ਖੇਡਾਂ ’ਚ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਆਫ ਐਕਸੀਲੈਂਸ ਰਿਆਲੀ ਕਲਾਂ ਦੀਆਂ ਅੰਡਰ 14 ਤੇ ਅੰਡਰ 17 ਦੀਆਂ ਟੀਮਾਂ ਵਲੋਂ ਪਹਿਲਾਂ ਤੇ ਦੂਜਾ ਇਨਾਮ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸੰਬੰਧੀ ਪ੍ਰਿੰ. ਧੰਨਰਾਜ ਸਿੰਘ ਬੋਪਾਰਾਏ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ 77ਵੀਆਂ ਮਿਡਲ, ਹਾਈ ਤੇ ਸੀਨੀਅਰ ਸੰਕੈਡਰੀ ਸਕੂਲ ਖੇਡਾਂ 2026-27 ਆਧੀਨ ਜਾਰੀ ਕੀਤੇ ਗਏ ਕੈਲੰਡਰ ਅਨੁਸਾਰ ਇਹ ਖੇਡਾਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਘਣੀਏ ਕੇ ਬਾਂਗਰ ਵਿਖੇ ਕਰਵਾਈਆਂ ਗਈਆਂ। ਜਿਸ ’ਚ ਇਲਾਕੇ ਦੇ ਬਹੁਤ ਸਾਰੇ ਸਕੂਲ ਨੇ ਹਿੱਸਾ ਲਿਆ। ਇਸੇ ਤਹਿਤ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਆਫ ਐਕਸੀਲੈਂਸ ਰਿਆਲੀ ਕਲਾਂ ਦੀਆਂ ਟੀਮਾਂ ਨੇ ਵੀ ਭਾਗ ਲਿਆ। ਜਿਸ ਦੌਰਾਨ ਅੰਡਰ 17 ਦੀਆਂ ਟੀਮ ਨੇ ਰੱਸਕੱਸੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ 14 ਦੀਆਂ ਵਿਦਿਆਰਥਣਾਂ ਨੇ ਦੂਸਰਾ ਸਥਾਨ ਹਾਸਿਲ ਕੀਤਾ। ਪ੍ਰਿੰ. ਬੋਪਾਰਾਏ ਨੇ ਹੋਰ ਦੱਸਿਆ ਕਿ ਸਾਡੇ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਅਦਰਸ਼ਪ੍ਰੀਤ ਕੌਰ, ਹਰਸਿਮਰਤ ਕੌਰ ਤੇ ਕਿਰਨਜੀਤ ਕੌਰ ਦੀ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੋਣ ਹੋਈ ਹੈ। ਇਨ੍ਹਾਂ ਜੇਤੂ ਵਿਦਿਆਰਥਣਾਂ ਨੂੰ ਸਕੂਲ ਪਹੁੰਚਣ ’ਤੇ ਸਕੂਲ ਪ੍ਰਬੰਧਕਾਂ ਤੇ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੈਕੇਟਰੀ ਸੁਖਬੀਰ ਕੌਰ, ਰਜਵੰਤ ਕੌਰ, ਰਮਨਦੀਪ ਕੌਰ, ਹਰਜਿੰਦਰ ਕੌਰ, ਜਸਪਾਲ ਕੌਰ, ਸੰਦੀਪ ਕੌਰ, ਮਨਪ੍ਰੀਤ ਕੌਰ, ਸ਼ਭਕਰਮਨਦੀਪ ਕੌਰ, ਸੰਦੀਪ ਕੌਰ, ਕੋਮਲਪ੍ਰੀਤ ਕੌਰ, ਸੁਖਪ੍ਰੀਤ ਕੌਰ, ਦਲਜੀਤ ਕੌਰ, ਗਗਨਦੀਪ ਕੌਰ, ਕਮਲਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਗੁਰਦਾਸਪੁਰ ’ਚ ਬੰਦ ਦੇ ਸੱਦੇ ਨੂੰ ਮਿਲਿਆ ਭਰਪੂਰ ਹੁੰਗਾਰਾ * ਵਪਾਰਕ ਅਦਾਰੇ, ਨਿੱਜੀ ਸਕੂਲ ਤੇ ਬੱਸ ਆਵਾਜਾਈ ਰਹ... ਅਗਲੀ ਖ਼ਬਰ ਅਕਾਲੀ ਦਲ ਦੀ ਚੜ੍ਹਤ ਵੇਖ ਵਿਰੋਧੀ ਪਾਰਟੀਆਂ ’ਚ ਘਬਰਾਹਟ : ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।