ਪਿੰਡ ਨੌਸ਼ਹਿਰਾ ਵਿਖੇ ਅਭਿਨਵ ਚੌਧਰੀ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਗੁਰਦਾਸਪੁਰ, 22 ਅਗਸਤ (ਅਸ਼ੋਕ ਸ਼ਰਮਾ)-ਜਿਵੇਂ ਜਿਵੇਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਪਿੰਡਾਂ ਅੰਦਰ ਕਾਂਗਰਸ ਪਾਰਟੀ ਵਲੋਂ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਪਿੰਡ ਨੌਸ਼ਹਿਰਾ ਵਿਖੇ ਸਰਪੰਚ ਹਰਜਿੰਦਰ ਸਿੰਘ ਜਿੰਦੀ ਅਤੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਲਾਡੀ ਦੀ ਰਹਿਨੁਮਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਅਜੀਤ ਡੈਸਕ
23-08-2026