23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਜ਼ੋਨਲ ਪੱਧਰੀ ਮੁਕਾਬਲਿਆਂ ’ਚ ਅੱਵਲ

ਬਟਾਲਾ, 22 ਅਗਸਤ (ਸਤਿੰਦਰ ਸਿੰਘ)- ਪੰਜਾਬ ਬੋਰਡ ਵਲੋਂ 70 ਜੋਨਲ ਪੱਧਰੀ ਖੋ-ਖੋ ਟੂਰਨਾਮੇਂਟ ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ ਵਿਖੇ ਕਰਵਾਇਆ ਗਿਆ ਜਿਸ ਵਿਚ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਪ੍ਰਿੰ.

ਅਜੀਤ ਡੈਸਕ 23-08-2026
ਬਟਾਲਾ, 22 ਅਗਸਤ (ਸਤਿੰਦਰ ਸਿੰਘ)- ਪੰਜਾਬ ਬੋਰਡ ਵਲੋਂ 70 ਜੋਨਲ ਪੱਧਰੀ ਖੋ-ਖੋ ਟੂਰਨਾਮੇਂਟ ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ ਵਿਖੇ ਕਰਵਾਇਆ ਗਿਆ ਜਿਸ ਵਿਚ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਪ੍ਰਿੰ. ਕੁਲਬੀਰ ਕੌਰ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਜੋਨ ਦੇ ਕੁੱਲ 8 ਸਕੂਲਾਂ ਨੇ ਭਾਗ ਲਿਆ ਸੀ । ਇਸ ਟੂਰਨਾਮੇਂਟ ਵਿਚ ਡਿਵਾਈਨ ਪਬਲਿਕ ਸਕੂਲ ਦੇ ਅੰਡਰ 14 ਲੜਕਿਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਖੋ-ਖੋ ਮੁਕਾਬਲਾ ਡਿਵਾਈਨ ਵਿਲ ਪਬਲਿਕ ਸਕੂਲ ਤੇ ਸਰਕਾਰੀ ਸੀ.ਸੈ. ਸਕੂਲ ਗਿੱਲਾਵਾਲੀ ਦਰਮਿਆਨ ਹੋਇਆ। ਡਿਵਾਈਨ ਵਿਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੂਰੀ ਲਗਨ,ਜੋਸ਼ ਤੇ ਅਨੁਸ਼ਾਸਨ ਵਿਚ ਰਹਿ ਕੇ ਇਹ ਮੁਕਾਬਲਾ ਖੇਡਿਆ ਤੇ ਪਹਿਲਾ ਸਥਾਨ ਹਾਸਿਲ ਕੀਤਾ । ਟੂਰਨਾਮੈਂਟ ਕਮੇਟੀ ਵਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ । ਸਕੂਲ ਪੁੱਜਣ ’ਤੇ ਜੇਤੂ ਖਿਡਾਰੀਆਂ ਦਾ ਸਕੂਲ ਪ੍ਰਿੰਸੀਪਲ ਵਲੋਂ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਕੋਚ ਹਰਦੀਪ ਸਿੰਘ ਦੀ ਵੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਵਰਗ ਹਾਜ਼ਰ ਸਨ ।
ਪਿਛਲੀ ਖ਼ਬਰ ਕਾਲਜ ’ਚ ਮੈਰਿਟ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਸਾਰਾ ਖਰਚਾ ਦਿੱਤਾ ਜਾਵੇਗਾ : ਬੇਦੀ ਅਗਲੀ ਖ਼ਬਰ ਕੁਦਰਤ ਨਾਲ ਸਾਂਝ ਪਾਏ ਬਿਨਾਂ ਵਿਕਾਸ ਦੀ ਧਾਰਨਾ ਅਧੂਰੀ- ਸਵਾਮੀ ਵਿਗਿਆਨਾਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।