24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰਜਿੰਦਰ ਸਿੰਘ ਜਾਂਗਲਾ ਮਾਰਕੀਟ ਕਮੇਟੀ ਫਤਹਿਗੜ੍ਹ ਚੂੜੀਆਂ ਦੇ ਚੇਅਰਮੈਨ ਨਿਯੁਕਤ

ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਵਲੋਂ ਰਜਿੰਦਰ ਸਿੰਘ ਜਾਂਗਲਾ ਨੂੰ ਮਾਰਕੀਟ ਕਮੇਟੀ ਫਤਹਿਗੜ੍ਹ ਚੂੜੀਆਂ ਦਾ ਨਵਾਂ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਹੈ। ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਰਜਿੰਦਰ ਸਿੰਘ ਜਾਂਗਲਾ ਨੇ ਪਾਰਟੀ ਹਾਈਕਮਾਂਡ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਚੇਅਰਮੈਨ ਰਜਿੰਦਰ ਸਿੰਘ ਜਾਂਗਲਾ 24-08-2026
ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਵਲੋਂ ਰਜਿੰਦਰ ਸਿੰਘ ਜਾਂਗਲਾ ਨੂੰ ਮਾਰਕੀਟ ਕਮੇਟੀ ਫਤਹਿਗੜ੍ਹ ਚੂੜੀਆਂ ਦਾ ਨਵਾਂ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਹੈ। ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਰਜਿੰਦਰ ਸਿੰਘ ਜਾਂਗਲਾ ਨੇ ਪਾਰਟੀ ਹਾਈਕਮਾਂਡ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਗਿਆ ਹੈ, ਉਹ ਉਸ ਲਈ ਧੰਨਵਾਦੀ ਹਨ। ਉਹ ਮਾਰਕੀਟ ਕਮੇਟੀ ਫਤਹਿਗੜ੍ਹ ਚੂੜੀਆਂ ਦੇ ਚੇਅਰਮੈਨ ਵਜੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਤੇ ਮੰਡੀ ਨਾਲ ਜੁੜੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਹਲਕਾ ਇੰਚਾਰਜ ਜੋਬਨ ਰੰਧਾਵਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਬੇਟ ਖੇਤਰ ’ਚੋਂ ਗੁਜ਼ਰਦੀ ਕਾਹਨੂੰਵਾਨ ਸਵੈਂਪ ਸੇਮ ਨਹਿਰ ਨਾਲ ਕਿਸਾਨਾਂ ਦੀਆਂ ਬਰਬਾਦ ਹੋਈਆਂ ਫਸਲਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਨਾਮਧਾਰੀ ਹਸਪਤਾਲ ਨੜਾਂਵਾਲੀ ਵਿਖੇ ਖੂਨਦਾਨ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।