24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮੁਖਦੇਵ ਸਿੰਘ ਆਲੋਵਾਲ ਨੂੰ ਪੰਜਾਬ ਸਰਕਾਰ ਨੇ ਮਾਰਕਿਟ ਕਮੇਟੀ ਧਾਰੀਵਾਲ ਦਾ ਚੇਅਰਮੈਨ ਬਣਾਇਆ ਨਵ-ਨਿਯੁਕਤ ਚੇਅਰਮੈਨ ਆਲੋਵਾਲ ਨੇ ਪਾਰਟੀ ਦਾ ਧੰਨਵਾਦ ਕੀਤਾ

ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ’ਚ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾਅ ਰਹੇ ਮੁੱਖਦੇਵ ਸਿੰਘ ਆਲੋਵਾਲ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਨਵੇਂ ਚੇਅਰਮੈਨਾਂ ਦੀ ਸੂਚੀ ’ਚ ਮਾਰਕਿਟ ਕਮੇਟੀ ਧਾਰੀਵਾਲ ਦਾ ਚੇਅਰਮੈਨ ਲਗਾਇਆ ਗਿਆ ਹੈ। ਦੱਸਣਯੋਗ ਹੈ ਕਿ ਮੁੱਖਦੇਵ ਸਿੰਘ ਆਲੋਵਾਲ ਜੋ ਕਿ ਪਹਿਲਾਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਹੇ ਤੇ ਹੁਣ ਜ਼ਿਲ੍ਹਾ ਮੀਡੀਆ ਇੰਚਾਰਜ ਦੀ ਸੇਵਾ ਨਿਭਾਅ ਰਹੇ ਹਨ।

ਚੇਅਰਮੈਨ ਮੁਖਦੇਵ ਸਿੰਘ ਆਲੋਵਾਲ 24-08-2026
ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ’ਚ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾਅ ਰਹੇ ਮੁੱਖਦੇਵ ਸਿੰਘ ਆਲੋਵਾਲ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਨਵੇਂ ਚੇਅਰਮੈਨਾਂ ਦੀ ਸੂਚੀ ’ਚ ਮਾਰਕਿਟ ਕਮੇਟੀ ਧਾਰੀਵਾਲ ਦਾ ਚੇਅਰਮੈਨ ਲਗਾਇਆ ਗਿਆ ਹੈ। ਦੱਸਣਯੋਗ ਹੈ ਕਿ ਮੁੱਖਦੇਵ ਸਿੰਘ ਆਲੋਵਾਲ ਜੋ ਕਿ ਪਹਿਲਾਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਹੇ ਤੇ ਹੁਣ ਜ਼ਿਲ੍ਹਾ ਮੀਡੀਆ ਇੰਚਾਰਜ ਦੀ ਸੇਵਾ ਨਿਭਾਅ ਰਹੇ ਹਨ। ਪਾਰਟੀ ਪ੍ਰਤੀ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮਾਰਕਿਟ ਕਮੇਟੀ ਧਾਰੀਵਾਲ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ’ਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਇਸ ਨਿਯੁਕਤੀ ਉਪਰੰਤ ਮੁੱਖਦੇਵ ਸਿੰਘ ਆਲੋਵਾਲ ਨੇ ਕਿਹਾ ਕਿ ਉਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮੁਨੀਸ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪਾਰਟੀ ਨੇ ਜੋ ਭਰੋਸਾ ਉਨ੍ਹਾਂ ਵਿਚ ਪ੍ਰਗਟਾਇਆ ਹੈ, ਉਹ ਉਸ ’ਤੇ ਪੂਰਾ ਉਤਰਨਗੇ। ਉਨ੍ਹਾਂ ਕਿਹਾ ਕਿ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਵਿਖੇ ‘ਆਪ’ ਆਗੂ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ‘ਮੇਲਾ ਸਖੀਆ’ ਕਰਵਾਇਆ ਬੈਂਕ ਸਖੀਆ ਦੇ ਖ਼ਾਤਿ... ਅਗਲੀ ਖ਼ਬਰ ਡਿਵਾਈਨ ਪਬਲਿਕ ਸਕੂਲ ਮਾਲੇਵਾਲ ਵਿਖੇ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।