24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਰਕਲ ਗੁਰਦਾਸਪੁਰ ਦੇ ਪੈਨਸ਼ਨਰਜ਼ 27 ਨੂੰ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ-ਸੁਰਿੰਦਰ ਪੱਪੂ

ਗੁਰਦਾਸਪੁਰ, 23 ਅਗਸਤ (ਅਸ਼ੋਕ ਸ਼ਰਮਾ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਤੇ ਮੁਲਾਜ਼ਮ ਮੰਚ ਪੰਜਾਬ ਦੇ ਆਧਾਰਿਤ ਕੋਆਰਡੀਨੇਸ਼ਨ ਕਮੇਟੀ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੀਆਂ ਭਖਦੀਆਂ ਮੰਗਾਂ ਜਿਨ੍ਹਾਂ ਵਿਚ ਮਹਿੰਗਾਈ ਭੱਤੇ, ਕਿਸ਼ਤਾਂ ਤੇ ਬਕਾਏ ਸਬੰਧੀ ਹਾਈਕੋਰਟ ਦਾ ਫੈਸਲਾ ਲਾਗੂ ਕਰਵਾਉਣ, 2. 59 ਫੈਕਟਰ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ 1972 ਨਿਯਮ ਤਹਿਤ ਲਾਗੂ ਕਰਵਾਉਣ ਲਈ 27 ਅਗਸਤ 2026 ਦਿਨ ਵੀਰਵਾਰ ਨੂੰ ਕੀਤੇ ਜਾ ਰਹੇ ਮਹਾਂਬੰਦ ਵਿਚ ਰਿਕਾਰਡ ਤੋੜ ਸ਼ਮੂਲੀਅਤ ਕਰਨ ਲਈ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਦਾ ਮੁਕਾਬਲਾ ਕਰਨ ਲਈ ਇਸ ਨੂੰ ਕਾਮਯਾਬ ਕਰਨ ਲਈ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਸਰਕਲ ਗੁਰਦਾਸਪੁਰ ਤੇ ਵਰਕਿੰਗ ਕਮੇਟੀ ਤੇ ਸਮੂਹ ਮੰਡਲ ਪ੍ਰਧਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ 27 ਅਗਸਤ ਨੂੰ 11 ਵਜੇ ਵੱਧ ਤੋਂ ਵੱਧ ਪੈਨਸ਼ਨਰਜ਼ ਨੂੰ ਲੈ ਕੇ ਉਹ ਗੁਰੂ ਨਾਨਕ ਪਾਰਕ ਗੁਰਦਾਸਪੁਰ ਪਹੁੰਚਣ ਦੀ ਕ੍ਰਿਪਾਲਤਾ ਕਰਨ ਤਾਂ ਜੋ ਇਸ ਮਹਾਂਬੰਦ ਨੂੰ ਕਾਮਯਾਬ ਕਰਕੇ ਪੰਜਾਬ ਸਰਕਾਰ ਤੋਂ ਮੰਗਾਂ ਲਾਗੂ ਕਰਵਾਈਆਂ ਜਾ ਸਕਣ ।

ਸੁਰਿੰਦਰ ਪੱਪੂ 24-08-2026
ਗੁਰਦਾਸਪੁਰ, 23 ਅਗਸਤ (ਅਸ਼ੋਕ ਸ਼ਰਮਾ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਤੇ ਮੁਲਾਜ਼ਮ ਮੰਚ ਪੰਜਾਬ ਦੇ ਆਧਾਰਿਤ ਕੋਆਰਡੀਨੇਸ਼ਨ ਕਮੇਟੀ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੀਆਂ ਭਖਦੀਆਂ ਮੰਗਾਂ ਜਿਨ੍ਹਾਂ ਵਿਚ ਮਹਿੰਗਾਈ ਭੱਤੇ, ਕਿਸ਼ਤਾਂ ਤੇ ਬਕਾਏ ਸਬੰਧੀ ਹਾਈਕੋਰਟ ਦਾ ਫੈਸਲਾ ਲਾਗੂ ਕਰਵਾਉਣ, 2.59 ਫੈਕਟਰ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ 1972 ਨਿਯਮ ਤਹਿਤ ਲਾਗੂ ਕਰਵਾਉਣ ਲਈ 27 ਅਗਸਤ 2026 ਦਿਨ ਵੀਰਵਾਰ ਨੂੰ ਕੀਤੇ ਜਾ ਰਹੇ ਮਹਾਂਬੰਦ ਵਿਚ ਰਿਕਾਰਡ ਤੋੜ ਸ਼ਮੂਲੀਅਤ ਕਰਨ ਲਈ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਦਾ ਮੁਕਾਬਲਾ ਕਰਨ ਲਈ ਇਸ ਨੂੰ ਕਾਮਯਾਬ ਕਰਨ ਲਈ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਸਰਕਲ ਗੁਰਦਾਸਪੁਰ ਤੇ ਵਰਕਿੰਗ ਕਮੇਟੀ ਤੇ ਸਮੂਹ ਮੰਡਲ ਪ੍ਰਧਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ 27 ਅਗਸਤ ਨੂੰ 11 ਵਜੇ ਵੱਧ ਤੋਂ ਵੱਧ ਪੈਨਸ਼ਨਰਜ਼ ਨੂੰ ਲੈ ਕੇ ਉਹ ਗੁਰੂ ਨਾਨਕ ਪਾਰਕ ਗੁਰਦਾਸਪੁਰ ਪਹੁੰਚਣ ਦੀ ਕ੍ਰਿਪਾਲਤਾ ਕਰਨ ਤਾਂ ਜੋ ਇਸ ਮਹਾਂਬੰਦ ਨੂੰ ਕਾਮਯਾਬ ਕਰਕੇ ਪੰਜਾਬ ਸਰਕਾਰ ਤੋਂ ਮੰਗਾਂ ਲਾਗੂ ਕਰਵਾਈਆਂ ਜਾ ਸਕਣ । ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਐਂਟੀ ਸਟੇਟ ਕਹਿਣ ਦੀ ਵੀ ਸਖਤ ਸ਼ਬਦਾਂ ’ਚ ਸਰਕਲ ਵਰਕਿੰਗ ਕਮੇਟੀ ਗੁਰਦਾਸਪੁਰ ਵਲੋਂ ਨਿੰਦਾ ਕੀਤੀ ।
ਪਿਛਲੀ ਖ਼ਬਰ ਹਲਕਾ ਫਤਹਿਗੜ੍ਹ ਚੂੜੀਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ- ਹਲਕਾ ਇੰਚਾਰਜ ਜੋਬਨ ਰੰਧਾਵਾ ਅਗਲੀ ਖ਼ਬਰ ਪਿਸਤੌਲ ਤੇ ਚਾਰ ਰੌਂਦਾਂ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।