ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਦੀ ਗੁਰਦਾਸਪੁਰ ਵਿਖੇ ਮੀਟਿੰਗ * ਪਿੰਡ-ਪਿੰਡ ਰੈਲੀਆਂ ਤੇ ਨੁੱਕੜ ਮੀਟਿੰਗਾਂ ਕਰਨ ਦਾ ਐਲਾਨ
ਗੁਰਦਾਸਪੁਰ, 24 ਅਗਸਤ (ਗੁਰਪ੍ਰਤਾਪ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਦੀ ਤਿਆਰੀ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਉਪਰੰਤ ਸੂਬਾ ਮੀਤ ਪ੍ਰਧਾਨ ਸਤਬੀਰ ਸਿੰਘ ਸੁਲਤਾਨੀ ਨੇ ਦੱਸਿਆ ਕਿ ਇਹ ਮੋਰਚਾ ਪੰਜਾਬ ਦੇ ਹੱਕਾਂ ਅਤੇ ਕਿਸਾਨੀ ਮੰਗਾਂ ਲਈ ਲਗਾਇਆ ਜਾ ਰਿਹਾ ਹੈ ।
ਅਜੀਤ ਡੈਸਕ
25-08-2026