ਪੰਜਾਬ ਦੇ ਵਿਕਾਸ ਲਈ ਕਾਂਗਰਸ ਪਾਰਟੀ ਨੂੰ ਸੱਤਾ ’ਚ ਲਿਆਉਣਾ ਜ਼ਰੂਰੀ- ਗੌਤਮ ਸੇਠ ਗੁੱਡੂ ਗੁੱਡੂ ਸੇਠ ਨੇ ਪਿੰਡ ਦੂੰਬੀਵਾਲ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ
ਬਟਾਲਾ, 24 ਅਗਸਤ (ਸਤਿੰਦਰ ਸਿੰਘ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਟਾਲਾ ਹਲਕੇ ਅੰਦਰ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਵਲੋਂ ਹਲਕੇ ਦੇ ਪਿੰਡਾਂ ’ਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਵਿਸ਼ੇਸ਼ ਤੌਰ ’ਤੇ ਟਕਸਾਲੀ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਮੁੜ ਸਰਗਰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਗੌਤਮ ਸੇਠ ਗੁੱਡੂ ਵਲੋਂ ਪਿੰਡ ਦੂੰਬੀਵਾਲ ਵਿਖੇ ਮੀਟਿੰਗ ਕੀਤੀ ਗਈ।
ਪਿੰਡ ਦੂੰਬੀਵਾਲ ’ਚ ਮੀਟਿੰਗ ਉਪਰੰਤ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਸ੍ਰੀ ਗੌਤਮ ਸੇਠ ਗੁੱਡੂ। ਅਜੀਤ ਤਸਵੀਰ
25-08-2026