26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ

ਪਠਾਨਕੋਟ, 25 ਅਗਸਤ (ਸੰਧੂ/ਵਿਨੋਦ)-ਪੰਜਾਬ ਸਰਕਾਰ ਦੀਆਂ ਕਰਮਚਾਰੀ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ’ਚ ਰੋਸ ਵੱਧਦਾ ਜਾ ਰਿਹਾ ਹੈ । ਇਸ ਸਬੰਧੀ ਪੰਜਾਬ ਕਰਮਚਾਰੀ-ਪੈਨਸ਼ਨਰ ਸੰਯੁਕਤ ਫਰੰਟ ਦੀ ਮੀਟਿੰਗ ਮਲਿਕਪੁਰ ਵਿਖੇ ਹੋਈ, ਜਿਸ ’ਚ ਵੱਖ-ਵੱਖ ਕਰਮਚਾਰੀ ਤੇ ਪੈਨਸ਼ਨਰ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ ।

ਅਜੀਤ ਡੈਸਕ 26-08-2026
ਪਠਾਨਕੋਟ, 25 ਅਗਸਤ (ਸੰਧੂ/ਵਿਨੋਦ)-ਪੰਜਾਬ ਸਰਕਾਰ ਦੀਆਂ ਕਰਮਚਾਰੀ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ’ਚ ਰੋਸ ਵੱਧਦਾ ਜਾ ਰਿਹਾ ਹੈ । ਇਸ ਸਬੰਧੀ ਪੰਜਾਬ ਕਰਮਚਾਰੀ-ਪੈਨਸ਼ਨਰ ਸੰਯੁਕਤ ਫਰੰਟ ਦੀ ਮੀਟਿੰਗ ਮਲਿਕਪੁਰ ਵਿਖੇ ਹੋਈ, ਜਿਸ ’ਚ ਵੱਖ-ਵੱਖ ਕਰਮਚਾਰੀ ਤੇ ਪੈਨਸ਼ਨਰ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ । ਮੀਟਿੰਗ ਦੌਰਾਨ ਪੀ.ਐਸ.ਐਮ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ, ਚੇਅਰਮੈਨ ਗੁਰਨਾਮ ਸਿੰਘ ਸੈਣੀ, ਜਨਰਲ ਸਕੱਤਰ ਹਿਤੇਸ਼ ਸ਼ਰਮਾ, ਨਰੇਸ਼ ਕੁਮਾਰ, ਰਜਿੰਦਰ ਧੀਮਾਨ, ਮਾਸਟਰ ਸੱਤਿਆ ਪ੍ਰਕਾਸ਼ ਤੇ ਡਾ: ਲੇਖਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਮੁਲਾਜ਼ਮਾਂ ਦੇ ਹੱਕਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ । ਸਰਕਾਰ ਵਲੋਂ ਕੀਤੇ ਵਾਅਦਿਆਂ ਦੇ ਬਾਵਜੂਦ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ । ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਮਹਿੰਗਾਈ ਭੱਤੇ ਦੀਆਂ ਬਕਾਇਆ 18 ਫੀਸਦੀ ਕਿਸ਼ਤਾਂ ਜਾਰੀ ਕੀਤੀਆਂ ਜਾਣ ਤੇ 17-07-2020 ਦਾ ਪੱਤਰ ਰੱਦ ਕਰਕੇ ਪੰਜਾਬ ਦੇ ਮੁਲਾਜ਼ਮਾਂ ਲਈ ਵੇਤਨ ਸਕੇਲ ਸਹੀ ਢੰਗ ਨਾਲ ਲਾਗੂ ਕੀਤੇ ਜਾਣ । ਇਸ ਤੋਂ ਇਲਾਵਾ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਦੇਣ, ਮਾਨਭੱਤਾ ਵਰਕਰਾਂ ’ਤੇ ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕਰਨ, ਏ.ਸੀ.ਪੀ. ਸਕੀਮ ਬਹਾਲ ਕਰਨ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇ ਕੇ ਪੈਨਸ਼ਨ ਸੋਧਣ ਤੇ ਵੱਖ-ਵੱਖ ਵਿਭਾਗਾਂ ਦੇ ਕੱਚੇ ਤੇ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਗਈ । ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਹੱਲ ਕਰਨਾ ਚਾਹੀਦਾ ਹੈ । ਉਨ੍ਹਾਂ ਐਲਾਨ ਕੀਤਾ ਕਿ 27 ਅਗਸਤ ਨੂੰ ਸੂਬੇ ਭਰ ਦੇ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ । ਇਸ ਦੌਰਾਨ ਪਠਾਨਕੋਟ ਦੇ ਬੱਸ ਸਟੈਂਡ ਵਿਖੇ ਮਹਾਂ-ਰੈਲੀ ਵੀ ਕੀਤੀ ਜਾਵੇਗੀ । ਇਸ ਤੋਂ ਪਹਿਲਾਂ ਫਰੰਟ ਵਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਨੂੰ ਸੌਂਪਿਆ ਗਿਆ । ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਵਿਸ਼ਾਲਵੀਰ ਸਿੰਘ, ਗੁਰਨਾਮ ਸਿੰਘ ਸੈਣੀ, ਹਿਤੇਸ਼ ਸ਼ਰਮਾ, ਗੁਪਤਾ, ਵਾਸੂ ਖਜੂਰੀਆ, ਡਾ: ਪ੍ਰਿਯੰਕਾ ਠਾਕੁਰ, ਰਾਜਨ ਮਨੀ, ਰਮਨ ਕੁਮਾਰ, ਸੁਭਾਸ਼ ਸਿੰਘ, ਬਲਵਿੰਦਰਜੀਤ ਕੌਰ, ਰਜਨੀਸ਼ ਕੁਮਾਰ, ਡਾ: ਲੇਖਰਾਜ, ਰਵਿੰਦਰ ਸਿੰਘ ਜੱਗਾ, ਗੁਰਦਿਆਲ ਸਿੰਘ ਸੈਣੀ, ਇਕਬਾਲ ਸਿੰਘ, ਮੰਗਤ ਸਿੰਘ, ਕਮਾਲ ਸਿੰਘ, ਵਿਕਰਮ ਸਿੰਘ, ਅਮਨਦੀਪ ਸਿੰਘ, ਚਮਨ ਗੁਪਤਾ, ਰਾਕੇਸ਼ ਸੈਣੀ, ਰਜਿੰਦਰ ਕੁਮਾਰ, ਰੋਹਿਤ ਸ਼ਰਮਾ, ਮਨੋਹਰ ਲਾਲ, ਸੋਨੀਆ ਸਹਿਗਲ ਆਦਿ ਹਾਜ਼ਰ ਸਨ
ਪਿਛਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ-ਅਨਿਲ ਠਾਕੁਰ ਅਗਲੀ ਖ਼ਬਰ ਅਜੀਜ਼ਪੁਰ-ਨਾਜੋਚੱਕ ਨੇੜੇ ਨਿਰਮਾਣ ਅਧੀਨ ਐਨ. ਐਚ. ਏ. ਆਈ. ਹਾਈਵੇ ਦੇ ਅੰਡਰਪਾਸ ਨੇ ਧਾਰਿਆ ਤਲਾਬ ਦਾ ਰੂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।