26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ’ਤੇ ਕਾਰਵਾਈ, ਕੱਟੇ ਚਲਾਨ

ਪਠਾਨਕੋਟ, 25 ਅਗਸਤ (ਸੁਮਿਤ)-ਸੇਫ ਸਕੂਲ ਵਾਹਨ ਪਾਲਿਸੀ ਤਹਿਤ ਟ੍ਰੈਫਿਕ ਪੁਲਿਸ ਵਲੋਂ ਸਕੂਲੀ ਬੱਸਾਂ ਦੀ ਚੈਕਿੰਗ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ । ਇਸ ਦੌਰਾਨ ਸਕੂਲੀ ਬੱਸਾਂ ’ਚ ਸੁਰੱਖਿਆ ਪ੍ਰਬੰਧਾਂ, ਜ਼ਰੂਰੀ ਦਸਤਾਵੇਜ਼ਾਂ ਤੇ ਹੋਰ ਨਿਰਧਾਰਿਤ ਨਿਯਮਾਂ ਦੀ ਜਾਂਚ ਕੀਤੀ ਗਈ ।

ਅਜੀਤ ਡੈਸਕ 26-08-2026
ਪਠਾਨਕੋਟ, 25 ਅਗਸਤ (ਸੁਮਿਤ)-ਸੇਫ ਸਕੂਲ ਵਾਹਨ ਪਾਲਿਸੀ ਤਹਿਤ ਟ੍ਰੈਫਿਕ ਪੁਲਿਸ ਵਲੋਂ ਸਕੂਲੀ ਬੱਸਾਂ ਦੀ ਚੈਕਿੰਗ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ । ਇਸ ਦੌਰਾਨ ਸਕੂਲੀ ਬੱਸਾਂ ’ਚ ਸੁਰੱਖਿਆ ਪ੍ਰਬੰਧਾਂ, ਜ਼ਰੂਰੀ ਦਸਤਾਵੇਜ਼ਾਂ ਤੇ ਹੋਰ ਨਿਰਧਾਰਿਤ ਨਿਯਮਾਂ ਦੀ ਜਾਂਚ ਕੀਤੀ ਗਈ । ਟ੍ਰੈਫਿਕ ਪੁਲਿਸ ਐਜੂਕੇਸ਼ਨ ਸੈੱਲ ਦੇ ਇੰਚਾਰਜ ਪ੍ਰਦੀਪ ਕੁਮਾਰ ਦੀ ਮੌਜੂਦਗੀ ਵਿਚ ਕੀਤੀ ਗਈ ਇਸ ਕਾਰਵਾਈ ਦੌਰਾਨ ਸਕੂਲ ਪ੍ਰਬੰਧਕਾਂ ਤੇ ਬੱਸ ਚਾਲਕਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ । ਪ੍ਰਦੀਪ ਕੁਮਾਰ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜ਼ੀਹ ਹੈ । ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸਕੂਲ ਲਿਜਾਣ ਤੇ ਲਿਆਉਣ ਵਾਲੇ ਵਾਹਨਾਂ ਦੀ ਸੁਰੱਖਿਆ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਾਹਮਣੇ ਆਉਣ ’ਤੇ ਸਬੰਧਿਤ ਅਧਿਕਾਰੀਆਂ ਨੂੰ ਸੂਚਿਤ ਕਰਨ । ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਸਾਰੇ ਸਕੂਲੀ ਵਾਹਨਾਂ ’ਚ ਨਿਰਧਾਰਿਤ ਸੁਰੱਖਿਆ ਮਾਪਦੰਡ ਪੂਰੇ ਕੀਤੇ ਜਾਣ ਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਹੋ ਸਕੇ ।
ਪਿਛਲੀ ਖ਼ਬਰ ਵਾਰੀਅਰਜ਼ ਸੋਸ਼ਲ ਕਲੱਬ ਨੇ ਸਕੂਲ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਅਗਲੀ ਖ਼ਬਰ ਨੈਸ਼ਨਲ ਹਾਈਵੇ ਨੇੜੇ ਜੰਗਲ ’ਚੋਂ ਮਿਲੀ ਸੜੀ ਹੋਈ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।