27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਮੇਂ ਸਿਰ ਬਿਜਲੀ ਬਿੱਲ ਜਮ੍ਹਾਂ ਕਰਵਾ ਕੇ ਵਿਭਾਗੀ ਕਾਰਵਾਈ ਤੋਂ ਬਚੋ- ਇੰਜੀ: ਜਸਵਿੰਦਰਪਾਲ

ਪਠਾਨਕੋਟ, 26 ਅਗਸਤ (ਸੁਮਿਤ)-ਸ਼ਹਿਰੀ ਬਿਜਲੀ ਵਿਭਾਗ ਦੇ ਸੀਨੀਅਰ ਅਫ਼ਸਰ ਇੰਜੀ. ਜਸਵਿੰਦਰ ਪਾਲ ਨੇ ਖਪਤਕਾਰਾਂ ਨੂੰ ਸਮੇਂ ਸਿਰ ਬਿਜਲੀ ਦੇ ਬਿੱਲ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ ਹੈ।

ਜਾਣਕਾਰੀ ਦਿੰਦੇ ਹੋਏ ਸੀਨੀਅਰ ਅਧਿਕਾਰੀ ਇੰਜੀ: ਜਸਵਿੰਦਰ ਪਾਲ। ਤਸਵੀਰ: ਸੁਮਿਤ 27-08-2026
ਪਠਾਨਕੋਟ, 26 ਅਗਸਤ (ਸੁਮਿਤ)-ਸ਼ਹਿਰੀ ਬਿਜਲੀ ਵਿਭਾਗ ਦੇ ਸੀਨੀਅਰ ਅਫ਼ਸਰ ਇੰਜੀ. ਜਸਵਿੰਦਰ ਪਾਲ ਨੇ ਖਪਤਕਾਰਾਂ ਨੂੰ ਸਮੇਂ ਸਿਰ ਬਿਜਲੀ ਦੇ ਬਿੱਲ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖਪਤਕਾਰ ਆਪਣੇ ਬਿਜਲੀ ਦੇ ਬਿੱਲ ਦੀ ਅਦਾਇਗੀ ਨਿਰਧਾਰਿਤ ਸਮੇਂ ਅੰਦਰ ਕਰਕੇ ਵਿਭਾਗ ਵਲੋਂ ਕੀਤੀ ਜਾਣ ਵਾਲੀ ਕਾਰਵਾਈ ਤੋਂ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖਪਤਕਾਰ ਨੂੰ ਕਿਸੇ ਕਾਰਨ ਆਮ ਨਾਲੋਂ ਜ਼ਿਆਦਾ ਬਿਜਲੀ ਦਾ ਬਿੱਲ ਪ੍ਰਾਪਤ ਹੋਇਆ ਹੈ ਤਾਂ ਉਹ ਘਬਰਾਉਣ ਦੀ ਬਜਾਏ ਸਬੰਧਿਤ ਬਿਜਲੀ ਦਫ਼ਤਰ ਪਹੁੰਚ ਕਰਕੇ ਆਪਣਾ ਬਿੱਲ ਚੈੱਕ ਕਰਵਾ ਸਕਦਾ ਹੈ। ਜਾਂਚ ਉਪਰੰਤ ਜੇਕਰ ਬਿੱਲ ਵਿਚ ਕੋਈ ਗਲਤੀ ਪਾਈ ਜਾਂਦੀ ਹੈ ਤਾਂ ਉਸ ਨੂੰ ਨਿਯਮਾਂ ਅਨੁਸਾਰ ਠੀਕ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਦੇ ਬਿੱਲਾਂ ਦੀ ਸਮੇਂ ਸਿਰ ਅਦਾਇਗੀ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਬਿੱਲ ਸਬੰਧੀ ਇਤਰਾਜ਼ ਦੀ ਸੂਰਤ ਵਿਚ ਤੁਰੰਤ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰਨ।
ਪਿਛਲੀ ਖ਼ਬਰ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਜੇ.ਐਮ.ਕੇ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਰੁਦ੍ਰਾਭਿਸ਼ੇਕ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।