27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪਾਣੀ-ਬਿਜਲੀ ਦੀ ਕਿੱਲਤ ਨੂੰ ਲੈ ਕੇ ਵਾਰਡ ਨੰਬਰ 11 ਦੇ ਲੋਕਾਂ ’ਚ ਭਾਰੀ ਰੋਸ

ਪਠਾਨਕੋਟ, 26 ਅਗਸਤ (ਸੁਮਿਤ)-ਪਾਣੀ ਅਤੇ ਬਿਜਲੀ ਦੀ ਕਿੱਲਤ ਤੋਂ ਪ੍ਰੇਸ਼ਾਨ ਵਾਰਡ ਨੰਬਰ 11 ਦੇ ਮੁਹੱਲਾ ਖੁਸ਼ੀਨਗਰ ਦੇ ਲੋਕਾਂ ਦੇ ਸਬਰ ਦਾ ਬੰਨ੍ਹ ਆਖਿਰਕਾਰ ਟੁੱਟ ਗਿਆ। ਵੱਡੀ ਗਿਣਤੀ ਵਿਚ ਮੁਹੱਲਾ ਵਾਸੀ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਪਹੁੰਚੇ ਅਤੇ ਰੋਸ ਜ਼ਾਹਰ ਕੀਤਾ।

ਅਜੀਤ ਡੈਸਕ 27-08-2026
ਪਠਾਨਕੋਟ, 26 ਅਗਸਤ (ਸੁਮਿਤ)-ਪਾਣੀ ਅਤੇ ਬਿਜਲੀ ਦੀ ਕਿੱਲਤ ਤੋਂ ਪ੍ਰੇਸ਼ਾਨ ਵਾਰਡ ਨੰਬਰ 11 ਦੇ ਮੁਹੱਲਾ ਖੁਸ਼ੀਨਗਰ ਦੇ ਲੋਕਾਂ ਦੇ ਸਬਰ ਦਾ ਬੰਨ੍ਹ ਆਖਿਰਕਾਰ ਟੁੱਟ ਗਿਆ। ਵੱਡੀ ਗਿਣਤੀ ਵਿਚ ਮੁਹੱਲਾ ਵਾਸੀ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਪਹੁੰਚੇ ਅਤੇ ਰੋਸ ਜ਼ਾਹਰ ਕੀਤਾ। ਲੋਕਾਂ ਨੇ ਦੋਸ਼ ਲਗਾਇਆ ਕਿ ਇਲਾਕੇ ਵਿਚ ਪਾਣੀ ਦੀ ਸਹੀ ਸਪਲਾਈ ਨਹੀਂ ਹੋ ਰਹੀ। ਜਦਕਿ ਬਿਜਲੀ ਦੀ ਸਮੱਸਿਆ ਨੇ ਵੀ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਮੁਹੱਲਾ ਵਾਸੀਆਂ ਨੇ ਸਬੰਧਿਤ ਅਧਿਕਾਰੀਆਂ ਤੋਂ ਪਾਣੀ ਤੇ ਬਿਜਲੀ ਦੀ ਸਮੱਸਿਆ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ। ਲੋਕਾਂ ਦਾ ਕਹਿਣਾ ਸੀ ਕਿ ਪਾਣੀ ਤੇ ਬਿਜਲੀ ਵਰਗੀਆਂ ਮੁੱਢਲੀਆਂ ਸਹੂਲਤਾਂ ਲਈ ਉਨ੍ਹਾਂ ਨੂੰ ਲਗਾਤਾਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਲੋਕਾਂ ਵਿਚ ਵਿਭਾਗ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ।ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਨੇ ਪ੍ਰਦਰਸ਼ਨ ਕਰ ਰਹੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਅਧਿਕਾਰੀ ਨੇ ਭਰੋਸਾ ਦਿਵਾਇਆ ਕਿ ਪਾਣੀ ਅਤੇ ਬਿਜਲੀ ਨਾਲ ਸਬੰਧਿਤ ਸਮੱਸਿਆਵਾਂ ਨੂੰ ਜਲਦ ਦੂਰ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਮੁਹੱਲਾ ਵਾਸੀਆਂ ਨੇ ਕਿਹਾ ਕਿ ਜੇਕਰ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਨਾ ਕੀਤਾ ਗਿਆ ਤਾਂ ਉਹ ਮੁੜ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਪਿਛਲੀ ਖ਼ਬਰ ਭਾਜਪਾ ਨਾਰਥ ਮੰਡਲ ਦੀ ਮੀਟਿੰਗ ’ਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ ਅਗਲੀ ਖ਼ਬਰ ਪਿੰਡ ਸਿਹੋੜਾ ਕਲਾਂ ਨੂੰ ਮਿਲਿਆ ਮੁੱਖ ਮੰਤਰੀ ਖੇਡ ਗਰਾਊਂਡ ਦਾ ਤੋਹਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।