ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਰੱਖੜੀ ਦੇ ਤਿਉਹਾਰ ’ਤੇ ਵਿਸ਼ੇਸ਼ ਮੁਕਾਬਲੇ ਕਰਵਾਏ
ਸੁਖਜਿੰਦਰ ਗਰੁੱਪ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਦੇ
ਤਾਇਆ ਸੋਹਨ ਸਿੰਘ ਗਿੱਲ (ਸਿਟੀ ਪੈਲੇਸ) ਵਾਲੇ ਨਹੀਂ ਰਹੇ
ਬਟਾਲਾ, 27 ਅਗਸਤ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਇਕ ਸ਼ਾਨਦਾਰ ਅੰਤਰ-ਹਾਊਸ ਰਾਖੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਸਮਾਗਮ ’ਚ ਸਕੂਲ ਦੇ ਚਾਰੇ ਹਾਊਸ ਆਰਮ ਸਟਰਾਂਗ, ਕਿੰਗਸਲੇ, ਮੈਗਲਨ ਤੇ ਈਅਰਹਾਰਟ ਦੇ ਵਿਦਿਆਰਥੀਆਂ ਨੇ ਉਤਸ਼ਾਹ ਤੇ ਜੋਸ਼ ਨਾਲ ਭਾਗ ਲਿਆ।
ਬਟਾਲਾ, 27 ਅਗਸਤ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਇਕ ਸ਼ਾਨਦਾਰ ਅੰਤਰ-ਹਾਊਸ ਰਾਖੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਸਮਾਗਮ ’ਚ ਸਕੂਲ ਦੇ ਚਾਰੇ ਹਾਊਸ ਆਰਮ ਸਟਰਾਂਗ, ਕਿੰਗਸਲੇ, ਮੈਗਲਨ ਤੇ ਈਅਰਹਾਰਟ ਦੇ ਵਿਦਿਆਰਥੀਆਂ ਨੇ ਉਤਸ਼ਾਹ ਤੇ ਜੋਸ਼ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਦੇ ਹੋਏ ਰੰਗ-ਬਿਰੰਗੇ ਧਾਗੇ, ਮੋਤੀ, ਰਿਬਨ ਤੇ ਵਾਤਾਵਰਨ-ਪੱਖੀ (ਈਕੋ ਫਰੈਂਡਲੀ) ਵਸਤੂਆਂ ਦੀ ਵਰਤੋਂ ਕਰਕੇ ਇਕ ਤੋਂ ਵੱਧ ਕੇ ਇਕ ਸੁੰਦਰ ਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ। ਸਕੂਲ ਦੇ ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਵਿਦਿਆਰਥੀਆਂ ਵਲੋਂ ਬਣਾਈਆਂ ਗਈਆਂ ਰੱਖੜੀਆਂ ਤੇ ਉਨ੍ਹਾਂ ਦੀ ਕਲਾ ਦੀ ਸ਼ਲਾਘਾ ਕੀਤੀ। ਆਪਣੇ ਸੰਬੋਧਨ ’ਚ ਉਨ੍ਹਾਂ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਇਤਿਹਾਸਕ ਤੇ ਸਮਾਜਿਕ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਹ ਤਿਉਹਾਰ ਭੈਣ-ਭਰਾ ਦੇ ਅਟੁੱਟ ਪਿਆਰ ਤੇ ਸੁਰੱਖਿਆ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ’ਚ ਛੁਪੀ ਕਲਾਤਮਕ ਪ੍ਰਤਿਭਾ ਨੂੰ ਉਭਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਸੰਸਕ੍ਰਿਤੀ ਤੇ ਵਿਰਸੇ ਨਾਲ ਜੋੜਦੇ ਹਨ। ਇੰਨ੍ਹਾਂ ਮੁਕਾਬਲਿਆਂ ’ਚ ਕਿੰਗਸਲੇ ਹਾਊਸ ਨੇ ਪਹਿਲ ਪਹਿਲਾ, ਈਅਰਹਾਰਟ ਨੇ ਦੂਸਰਾ ਤੇ ਆਮ ਸਟਰੋਂਗ ਹਾਊਸ ਨੇ ਤੀਸਰਾ ਸਥਾਨ ਹਾਸਲ ਕੀਤਾ। ਮੁਕਾਬਲੇ ਦੇ ਅੰਤ ’ਚ ਸਕੂਲ ਚੇਅਰਮੈਨ ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ ਤੇ ਪ੍ਰਿੰਸੀਪਲ ਡਾ. ਉਪਮਾ ਮਹਾਜਨ ਵਲੋਂ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਹਾਊਸ ਤੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ।