29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰਦਾਸਪੁਰ ਦੇ ਬਾਜ਼ਾਰਾਂ ’ਚ ਭਿਖਾਰੀਆਂ ਦੀ ਵਧਦੀ ਗਿਣਤੀ ਤੋਂ ਲੋਕ ਪ੍ਰੇਸ਼ਾਨ

ਗੁਰਦਾਸਪੁਰ, 28 ਅਗਸਤ (ਪੰਕਜ ਸ਼ਰਮਾ)-ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਭਿਖਾਰੀਆਂ ਦੀ ਵੱਧਦੀ ਗਿਣਤੀ ਤੇ ਉਨ੍ਹਾਂ ਵਲੋਂ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤੇ ਜਾਣ ਦੀਆਂ ਸ਼ਿਕਾਇਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ । ਖ਼ਾਸ ਕਰਕੇ ਤਿਉਹਾਰਾਂ ਦੇ ਦਿਨਾਂ ਵਿਚ ਇਨ੍ਹਾਂ ਦੀ ਗਿਣਤੀ ਹੋਰ ਵੱਧ ਜਾਂਦੀ ਹੈ, ਪਰ ਇਸ ਸਮੱਸਿਆ ਵੱਲ ਪ੍ਰਸ਼ਾਸਨ ਵਲੋਂ ਕੋਈ ਖ਼ਾਸ ਧਿਆਨ ਨਹੀਂ ਦਿੱਤਾ ਜਾ ਰਿਹਾ ।

ਸ਼ਹਿਰ ਅੰਦਰ ਬਾਜ਼ਾਰਾਂ ’ਚ ਭੀਖ ਮੰਗਦੀ ਮਹਿਲਾ ਤੇ ਬੱਚੇ । ਤਸਵੀਰ: ਵਿਸ਼ਾਲ ਮੁੰਨਾ 29-08-2026
ਗੁਰਦਾਸਪੁਰ, 28 ਅਗਸਤ (ਪੰਕਜ ਸ਼ਰਮਾ)-ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਭਿਖਾਰੀਆਂ ਦੀ ਵੱਧਦੀ ਗਿਣਤੀ ਤੇ ਉਨ੍ਹਾਂ ਵਲੋਂ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤੇ ਜਾਣ ਦੀਆਂ ਸ਼ਿਕਾਇਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ । ਖ਼ਾਸ ਕਰਕੇ ਤਿਉਹਾਰਾਂ ਦੇ ਦਿਨਾਂ ਵਿਚ ਇਨ੍ਹਾਂ ਦੀ ਗਿਣਤੀ ਹੋਰ ਵੱਧ ਜਾਂਦੀ ਹੈ, ਪਰ ਇਸ ਸਮੱਸਿਆ ਵੱਲ ਪ੍ਰਸ਼ਾਸਨ ਵਲੋਂ ਕੋਈ ਖ਼ਾਸ ਧਿਆਨ ਨਹੀਂ ਦਿੱਤਾ ਜਾ ਰਿਹਾ । ਅੰਦਰੂਨੀ ਬਾਜ਼ਾਰ, ਜਹਾਜ਼ ਚੌਕ, ਬਾਟਾ ਚੌਕ ਤੇ ਹਨੂਮਾਨ ਚੌਕ ਸਮੇਤ ਸ਼ਹਿਰ ਦੇ ਹੋਰ ਭੀੜ-ਭਾੜ ਵਾਲੇ ਇਲਾਕਿਆਂ ’ਚ ਭੀਖ ਮੰਗਣ ਵਾਲੇ ਲੋਕ ਅਕਸਰ ਨਜ਼ਰ ਆਉਂਦੇ ਹਨ । ਇਸ ਤੋਂ ਇਲਾਵਾ ਹੋਟਲਾਂ, ਖਾਣ-ਪੀਣ ਵਾਲੀਆਂ ਦੁਕਾਨਾਂ ਤੇ ਹੋਰ ਖਾਣ-ਪੀਣ ਵਾਲੀਆਂ ਥਾਵਾਂ ਦੇ ਬਾਹਰ ਵੀ ਇਨ੍ਹਾਂ ਦੀ ਮੌਜੂਦਗੀ ਦੇਖਣ ਨੂੰ ਮਿਲਦੀ ਹੈ । ਦੁਕਾਨਦਾਰਾਂ ਤੇ ਆਮ ਲੋਕਾਂ ਦਾ ਕਹਿਣਾ ਹੈ ਕਿ ਕੁਝ ਭਿਖਾਰੀ ਗਾਹਕਾਂ ਅਤੇ ਰਾਹਗੀਰਾਂ ਨੂੰ ਰੋਕ ਕੇ ਪੈਸੇ ਦੇਣ ਲਈ ਜ਼ੋਰ ਪਾਉਂਦੇ ਹਨ । ਬੀਤੇ ਦਿਨ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਲੋਕਾਂ ਕੋਲੋਂ ਕਥਿਤ ਤੌਰ ‘ਤੇ ਪਿੱਛੇ ਪੈ ਕੇ ਪੈਸੇ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਵੀਡੀਓ ਤੋਂ ਬਾਅਦ ਵੀ ਲੋਕਾਂ ਵਲੋਂ ਇਸ ਸਮੱਸਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਜਾ ਰਹੀ ਹੈ । ਸਥਾਨਕ ਲੋਕਾਂ ਮੁਤਾਬਿਕ ਕੁਝ ਵਿਅਕਤੀ ਛੋਟੇ ਬੱਚਿਆਂ ਨੂੰ ਵੀ ਆਪਣੇ ਨਾਲ ਲੈ ਕੇ ਭੀਖ ਮੰਗਦੇ ਹਨ । ਕਈ ਵਾਰ ਇਨ੍ਹਾਂ ਵਿਅਕਤੀਆਂ ਦੀ ਪਹਿਚਾਣ ਸਬੰਧੀ ਵੀ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੁੰਦੀ । ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵੱਲ ਗੰਭੀਰਤਾ ਨਾਲ ਧਿਆਨ ਦਿੱਤਾ ਜਾਵੇ ਤੇ ਬੱਚਿਆਂ ਨੂੰ ਭੀਖ ਮੰਗਣ ਲਈ ਨਾਲ ਲਿਆਉਣ ਦੇ ਮਾਮਲਿਆਂ ਦੀ ਵੀ ਜਾਂਚ ਕੀਤੀ ਜਾਵੇ । ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਤਿਉਹਾਰਾਂ ਦੇ ਦਿਨਾਂ ’ਚ ਬਾਜ਼ਾਰਾਂ ਵਿਚ ਲੋਕਾਂ ਦੀ ਆਵਾਜਾਈ ਵੱਧ ਜਾਂਦੀ ਹੈ ਅਤੇ ਅਜਿਹੇ ਸਮੇਂ ਇਸ ਸਮੱਸਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ । ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਖਾਣ-ਪੀਣ ਵਾਲੀਆਂ ਥਾਵਾਂ ਦੇ ਆਲੇ-ਦੁਆਲੇ ਢੁੱਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।
ਪਿਛਲੀ ਖ਼ਬਰ ਸਾਬਕਾ ਹਲਕਾ ਇੰਚਾਰਜ ਪੰਨੂੰ ਦੇ ਪੀ.ਏ. ਸਮਸ਼ੇਰ ਸਿੰਘ ਸ਼ੇਰਾ ਤੇਜਾ ਟਿੱਬਾ ਦੇ ਘਰ ਉੱਪਰ ਹਮਲਾ ਕਰਨ ਵਾਲੇ ਵਿਅਕਤੀ ਉੱਪਰ ਪਰਚ... ਅਗਲੀ ਖ਼ਬਰ ਪਰਾਣਾ ਸ਼ਾਲਾ ਵਿਖੇ ਮੁੱਖ ਮੰਤਰੀ ਦੀ ਅਰਥੀ ਸਾੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।