30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਡਾ. ਐੱਮ.ਆਰ.ਐੱਸ. ਭੱਲਾ ਸਕੂਲ ਵਿਖੇ ਰੱਖੜੀ, ਕਲਾ ਤੇ ਪ੍ਰਦਰਸ਼ਨੀ ਮੁਕਾਬਲੇ ਕਰਵਾਏੇ

ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਡਾ. ਐੱਮ.

ਅਜੀਤ ਡੈਸਕ 29-08-2026
ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ ਬਟਾਲਾ ਵਿਖੇ ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰਾਖੀ ਬਣਾਉਣ, ਕਰਾਫਟ ਵਰਕ, ਮਾਡਲ ਬਣਾਉਣ ਤੇ ਕਲਾ ਪ੍ਰਦਰਸ਼ਨੀ ਲਗਾਈ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਪ੍ਰਦਰਸ਼ਨ ਕੀਤਾ। ਕਰਾਫਟ ਵਰਕ ਮੁਕਾਬਲੇ ’ਚ ਭਾਰਤ ਹਾਂਡਾ ਤੇ ਅਵਤਾਰ ਨੇ ਪਹਿਲਾ, ਦਿਵਾਂਸ਼ੀ ਤੇ ਪਾਰਸ ਨੇ ਦੂਜਾ ਤੇ ਅਨੰਨਿਆ ਨੇ ਤੀਜਾ ਸਥਾਨ ਹਾਸਲ ਕੀਤਾ। ਜੂਨੀਅਰ ਵਰਗ ’ਚ ਜਸਕਰਨ ਨੇ ਪਹਿਲਾ, ਪਰਵਿਸ਼ ਨੇ ਦੂਜਾ ਤੇ ਲਕਸ਼ਯ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮਾਡਲ ਬਣਾਉਣ ਮੁਕਾਬਲੇ ’ਚ ਵੰਸ਼ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਰਾਖੀ ਬਣਾਉਣ ਦੇ ਮੁਕਾਬਲੇ ’ਚ ਮੰਨਤ ਨੇ ਪਹਿਲਾ, ਅੰਜਲੀ ਨੇ ਦੂਜਾ ਤੇ ਆਕ੍ਰਿਤੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਗਈਆਂ ਸੁੰਦਰ ਰਾਖੀਆਂ, ਕਲਾਕ੍ਰਿਤੀਆਂ ਤੇ ਵੱਖ-ਵੱਖ ਮਾਡਲਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਸਕੂਲ ਦੀ ਪ੍ਰਿੰਸੀਪਲ ਰਿਚਾ ਮਹਾਜਨ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਅਜਿਹੀਆਂ ਗਤੀਵਿਧੀਆਂ ’ਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ।
ਪਿਛਲੀ ਖ਼ਬਰ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ’ਚ ਰੱਖੜੀ ਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਐਸ.ਡੀ. ਕਾਲਜ ’ਚ ਕਰਵਾਏ ਸਮਾਗਮ ’ਚ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।