ਓਠੀਆਂ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਅੱਜ
ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਤੇ ਡਿਪਟੀ ਡਾਇਰੈਕਟਰ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ 29 ਅਗਸਤ ਨੂੰ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਵਿਦਿਅਕ ਅਦਾਰਿਆਂ ਵਿਖੇ ਹੋਣਗੇ। ਇਸ ਸਬੰਧੀ ਪ੍ਰਿੰਸੀਪਲ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾਣਗੇ।
ਅਜੀਤ ਡੈਸਕ
29-08-2026