30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਪੁੰਨਿਆ ਦੇ ਦਿਹਾੜੇ ਮੌਕੇ ਸਮਾਗਮ

ਡੇਰਾ ਬਾਬਾ ਨਾਨਕ, 28 ਅਗਸਤ (ਹੀਰਾ ਸਿੰਘ ਮਾਂਗਟ)-ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੇ ਮੁਹੱਲਾ ਚੋਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਸ੍ਰੀ ਨਾਨਕ ਦੇਵ ਜੀ ਦੀ ਵੰਸ਼ਜ ਬਾਬਾ ਅਵਤਾਰ ਸਿੰਘ ਬੇਦੀ ਗੱਦੀ ਨਸ਼ੀਨ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਪੁੰਨਿਆ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਵਿਚ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਗਏ ਤੇ ਭਾਈ ਸ਼ਾਮ ਸਿੰਘ ਜੌੜੀਆਂ ਵਾਲਿਆਂ ਦੇ ਕੀਰਤਨੀ ਜਥੇ ਸਮੇਤ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।

ਅਜੀਤ ਡੈਸਕ 29-08-2026
ਡੇਰਾ ਬਾਬਾ ਨਾਨਕ, 28 ਅਗਸਤ (ਹੀਰਾ ਸਿੰਘ ਮਾਂਗਟ)-ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੇ ਮੁਹੱਲਾ ਚੋਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਸ੍ਰੀ ਨਾਨਕ ਦੇਵ ਜੀ ਦੀ ਵੰਸ਼ਜ ਬਾਬਾ ਅਵਤਾਰ ਸਿੰਘ ਬੇਦੀ ਗੱਦੀ ਨਸ਼ੀਨ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਪੁੰਨਿਆ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਵਿਚ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਗਏ ਤੇ ਭਾਈ ਸ਼ਾਮ ਸਿੰਘ ਜੌੜੀਆਂ ਵਾਲਿਆਂ ਦੇ ਕੀਰਤਨੀ ਜਥੇ ਸਮੇਤ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਉਪਰੰਤ ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਵਲੋਂ ਸੰਗਤਾਂ ਸਮੇਤ ਬਾਬਾ ਸ੍ਰੀ ਚੰਦ ਜੀ ਦਾ ਆਰਤਾ ਗਾਇਨ ਕੀਤਾ ਗਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਬਾਬਾ ਅਵਤਾਰ ਸਿੰਘ ਬੇਦੀ ਨੇ ਕਿਹਾ ਕਿ ਸਾਨੂੰ ਗੁਰੂ ਮਹਾਰਾਜ ਜੀ ਵਲੋਂ ਦਰਸਾਏ ਮਾਰਗ ’ਤੇ ਚਲਦਿਆਂ ਗੁਰਬਾਣੀ ਦੇ ਲੜ ਲੱਗ ਕੇ ਸਿਮਰਨ ਕਰਨਾ ਚਾਹੀਦਾ ਹੈ ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ’ਚੋਂ ਹੋਲੀ ਚਾਇਲਡ ਸਕੂਲ ਦੇ ਬੱਚਿਆਂ ਨੇ ਜਿੱਤੇ ਤਗਮੇ ਅਗਲੀ ਖ਼ਬਰ ਓਠੀਆਂ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।