29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹਲਕਾ ਇੰਚਾਰਜ ਨੇ ਪਨਿਆੜ ਤੇ ਬਾਹਮਣੀ ਵਿਖੇ ਲੱਖਾਂ ਦੀ ਲਾਗਤ ਨਾਲ ਬਣੇ ਖੇਡ ਸਟੇਡੀਅਮਾਂ ਦੇ ਉਦਘਾਟਨ ਕੀਤੇ

ਦੀਨਾਨਗਰ, 28 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਮੁਹਿੰਮ ਤਹਿਤ ਦੀਨਾਨਗਰ ਵਿਧਾਨ ਸਭਾ ਹਲਕੇ ਅੰਦਰ ਖੇਡ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ ਹੈ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਹਲਕੇ ਦੇ 2 ਪ੍ਰਮੁੱਖ ਪਿੰਡਾਂ ਪਨਿਆੜ ਤੇ ਬਾਹਮਣੀ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਖੇਡ ਸਟੇਡੀਅਮਾਂ ਦੇ ਉਦਘਾਟਨ ਕੀਤੇ ਗਏ।

ਅਜੀਤ ਡੈਸਕ 29-08-2026
ਦੀਨਾਨਗਰ, 28 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਮੁਹਿੰਮ ਤਹਿਤ ਦੀਨਾਨਗਰ ਵਿਧਾਨ ਸਭਾ ਹਲਕੇ ਅੰਦਰ ਖੇਡ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ ਹੈ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਹਲਕੇ ਦੇ 2 ਪ੍ਰਮੁੱਖ ਪਿੰਡਾਂ ਪਨਿਆੜ ਤੇ ਬਾਹਮਣੀ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਖੇਡ ਸਟੇਡੀਅਮਾਂ ਦੇ ਉਦਘਾਟਨ ਕੀਤੇ ਗਏ। ਪਿੰਡ ਪਨਿਆੜ ਵਿਖੇ ਉਦਘਾਟਨ ਮਗਰੋਂ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪਿੰਡ ਪਨਿਆੜ ਵਿਖੇ 35 ਲੱਖ ਤੇ ਪਿੰਡ ਬਾਹਮਣੀ ਵਿਖੇ 37 ਲੱਖ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਪੇਂਡੂ ਖੇਤਰ ਦੇ ਗੱਭਰੂਆਂ ਤੇ ਮੁਟਿਆਰਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਵਧੀਆ ਪਲੇਟਫਾਰਮ ਪ੍ਰਦਾਨ ਕਰਨਗੇ, ਜਿਸ ਨਾਲ ਉਹ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਹਲਕੇ ਦਾ ਨਾਂਅ ਰੌਸ਼ਨ ਕਰ ਸਕਣਗੇ। ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਦੇ ਸਹਿਯੋਗ ਨਾਲ ਇਕੱਲੇ ਦੀਨਾਨਗਰ ਹਲਕੇ ਵਿਚ 34 ਹਾਈ ਟੈਕ ਸਪੋਰਟਸ ਸਟੇਡੀਅਮ ਬਣਾਉਣ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਖ਼ਜ਼ਾਨੇ ਦੀ ਦੁਰਵਰਤੋਂ ਕੀਤੀ ਤੇ ਨੌਜਵਾਨੀ ਨੂੰ ਨਸ਼ਿਆਂ ਦੇ ਦਲਦਲ ਵੱਲ ਧੱਕਿਆ। ਪਰ ‘ਆਪ’ ਸਰਕਾਰ ਲੋਕਾਂ ਦੇ ਟੈਕਸ ਦਾ ਇਕ ਇਕ ਪੈਸਾ ਇਮਾਨਦਾਰੀ ਨਾਲ ਵਿਕਾਸ ਕਾਰਜਾਂ ’ਤੇ ਖ਼ਰਚ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਕਰਕੇ ਖੇਡ ਮੈਦਾਨਾਂ ਨਾਲ ਜੋੜਨਾ ਹੈ। ਇਸ ਮੌਕੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਭੇਟ ਕੀਤੀਆਂ। ਇਸ ਮੌਕੇ ਉਚੇਚੇ ਤੌਰ ’ਤੇ ਮੌਜੂਦ ਬੀ.ਡੀ.ਪੀ.ਓ ਨਿਰਮਲ ਸਿੰਘ ਦੇ ਇਲਾਵਾ ਪਨਿਆੜ ਦੇ ਸਰਪੰਚ ਵਰਿੰਦਰ ਸਿੰਘ ਬਿੰਦੂ, ਪਿੰਡ ਵਾਸੀ ਪ੍ਰਭਾਤ ਸਿੰਘ, ਸੁਖਦੇਵ ਸਿੰਘ ਡੀਸੀ, ਸੁਰਿੰਦਰ ਕੌਰ, ਰਜਨੀ ਕੁਮਾਰੀ, ਰਜਨੀ ਠਾਕੁਰ, ਸੁਨੀਤਾ ਕੁਮਾਰੀ ਤੇ ਸਤਨਾਮ ਸਿੰਘ ਵੀ ਮੌਜੂਦ ਸਨ ।
ਪਿਛਲੀ ਖ਼ਬਰ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਲੋਂ ਪ੍ਰੋਫੈਸਰ ਹਰਭਜਨ ਸਿੰਘ ਧਾਰੀਵਾਲ ‘ਸਵਰਨ ਭਾਰਤ ਐਵਾਰਡ’ ਨਾਲ ਸਨਮਾਨਿਤ ਅਗਲੀ ਖ਼ਬਰ ਗੋਲਡਨ ਪਬਲਿਕ ਸਕੂਲ ਦੇਹੜ ’ਚ ਰੱਖੜੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।