29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਪਠਾਨਕੋਟ ਦੇ ਪੰਗੋਲੀ ਚੌਕ ਵਿਖੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਪਠਾਨਕੋਟ, 28 ਅਗਸਤ (ਵਿਨੋਦ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਕਰਮਚਾਰੀਆਂ ਤੇ ਪੈਨਸ਼ਨਰਾਂ ਦੀਆਂ ਲੰਬਿਤ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਵਿਰੋਧ ਕੀਤਾ ਗਿਆ । ਜ਼ਿਲ੍ਹਾ ਪ੍ਰਧਾਨ ਰਵੀ ਦੱਤ ਦੀ ਅਗਵਾਈ ’ਚ ਇਸ ਵਿਰੋਧ ਪ੍ਰਦਰਸ਼ਨ ’ਚ ਕਰਮਚਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ ।

ਅਜੀਤ ਡੈਸਕ 29-08-2026
ਪਠਾਨਕੋਟ, 28 ਅਗਸਤ (ਵਿਨੋਦ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਕਰਮਚਾਰੀਆਂ ਤੇ ਪੈਨਸ਼ਨਰਾਂ ਦੀਆਂ ਲੰਬਿਤ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਵਿਰੋਧ ਕੀਤਾ ਗਿਆ । ਜ਼ਿਲ੍ਹਾ ਪ੍ਰਧਾਨ ਰਵੀ ਦੱਤ ਦੀ ਅਗਵਾਈ ’ਚ ਇਸ ਵਿਰੋਧ ਪ੍ਰਦਰਸ਼ਨ ’ਚ ਕਰਮਚਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ । ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਵੀ ਦੱਤ ਨੇ ਕਿਹਾ ਕਿ ਮੁੱਖ ਮੰਤਰੀ ਨੇ 27 ਅਗਸਤ ਨੂੰ ਜਲੰਧਰ ਵਿਚ ਸਾਂਝੇ ਮੋਰਚੇ ਨੂੰ ਗੱਲਬਾਤ ਲਈ ਸੱਦਾ ਦਿੱਤਾ ਸੀ, ਪਰ ਵਾਅਦਾ ਕੀਤੇ ਸਮੇਂ ਦੇ ਬਾਵਜੂਦ ਉਹ ਮੀਟਿੰਗ ਵਿਚ ਸ਼ਾਮਿਲ ਨਹੀਂ ਹੋਏ ਤੇ ਗੱਲਬਾਤ ਤੋਂ ਪਿੱਛੇ ਹਟ ਗਏ । ਸਰਕਾਰ ਦੇ ਇਸ ਗੈਰ-ਜ਼ਿੰਮੇਵਾਰਾਨਾ ਰਵੱਈਏ ਨੇ ਸੂਬੇ ਭਰ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਵਿਚ ਡੂੰਘਾ ਅਸੰਤੁਸ਼ਟੀ ਪੈਦਾ ਕਰ ਦਿੱਤੀ ਹੈ । ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਇਕ ਵਿਸਤ੍ਰਿਤ ਨੋਟੀਫਿਕੇਸ਼ਨ ਜਾਰੀ ਕਰੇ ਤੇ ਕਰਮਚਾਰੀਆਂ ਲਈ ਜੀ.ਪੀ. ਫੰਡ ਖਾਤੇ ਖੋਲ੍ਹੇ । ਸਰਕਾਰ ਤੋਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਨੂੰ 18 ਫੀਸਦੀ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ ਅਤੇ ਮਹਿੰਗਾਈ ਭੱਤੇ ਦਾ ਪੂਰਾ ਬਕਾਇਆ ਇਕਮੁਸ਼ਤ ਦਿੱਤਾ ਜਾਵੇ। ਇਸ ’ਚ ਮਹਿੰਗਾਈ ਭੱਤੇ ਸੰਬੰਧੀ ਹਾਈ ਕੋਰਟ ਦੇ ਫੈਸਲੇ ਨੂੰ ਲਾਗੂ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਦੀ ਵੀ ਮੰਗ ਕੀਤੀ ਗਈ । ਰਵੀ ਦੱਤ ਨੇ ਚਿਤਾਵਨੀ ਦਿੱਤੀ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ ਤੇ ਜੇਕਰ ਸਰਕਾਰ ਕੋਈ ਹੱਲ ਲੱਭਣ ਵਿਚ ਅਸਫ਼ਲ ਰਹੀ ਤਾਂ ਇਸ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਨਤੀਜੇ ਭੁਗਤਣੇ ਪੈਣਗੇ । ਉਨ੍ਹਾਂ ਕਿਹਾ ਕਿ ਅੰਦੋਲਨ ਦੀ ਅਗਲੀ ਰੂਪ-ਰੇਖਾ ਸੂਬਾ ਲੀਡਰਸ਼ਿਪ ਦੇ ਨਿਰਦੇਸ਼ਾਂ ਦੇ ਆਧਾਰ ‘ਤੇ ਨਿਰਧਾਰਿਤ ਕੀਤੀ ਜਾਵੇਗੀ । ਇਸ ਮੌਕੇ ਮਾਸਟਰ ਕੇਡਰ ਯੂਨੀਅਨ ਦੇ ਅਸ਼ਵਨੀ ਕੁਮਾਰ, ਪਵਨ ਕੁਮਾਰ, ਰਾਹੁਲ ਸ਼ਰਮਾ, ਹਰੀਸ਼ ਮਹਾਜਨ, ਪੰਕਜ ਮਹਾਜਨ, ਕੰਚਨ, ਸੁਰੇਖਾ, ਰਮਨ, ਰਾਮਾ, ਨਰੇਸ਼ ਸੈਣੀ, ਸਤਪਾਲ, ਕੁਲਵੀਰ, ਰਾਜ ਕੁਮਾਰ, ਪ੍ਰਦੀਪ ਕੁਮਾਰ ਅਤੇ ਪਿਆਰਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਰਮਚਾਰੀ ਮੌਜੂਦ ਸਨ ।
ਪਿਛਲੀ ਖ਼ਬਰ ਸਰਹੱਦੀ ਲੋਕ ਸੇਵਾ ਕਮੇਟੀ ਵਲੋਂ ਸਰਹੱਦ ’ਤੇ ਚੌਕੀ ਜੈਤਪੁਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਮਤਿ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।