29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸ਼੍ਰਿੰਗਾਰ ਟ੍ਰੇਨਿੰਗ ਸੈਂਟਰ ਵਲੋਂ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਪਠਾਨਕੋਟ, 28 ਅਗਸਤ (ਸੁਮਿਤ)-ਵੁਮੈਨ ਵੈਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ਸ਼੍ਰਿੰਗਾਰ ਟ੍ਰੇਨਿੰਗ ਸੈਂਟਰ ਵਲੋਂ ਪ੍ਰਧਾਨ ਆਸ਼ਾ ਭਗਤ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ੋਭਾ ਪਰਾਸ਼ਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ।

ਅਜੀਤ ਡੈਸਕ 29-08-2026
ਪਠਾਨਕੋਟ, 28 ਅਗਸਤ (ਸੁਮਿਤ)-ਵੁਮੈਨ ਵੈਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ਸ਼੍ਰਿੰਗਾਰ ਟ੍ਰੇਨਿੰਗ ਸੈਂਟਰ ਵਲੋਂ ਪ੍ਰਧਾਨ ਆਸ਼ਾ ਭਗਤ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ੋਭਾ ਪਰਾਸ਼ਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਤੀਆਂ ਦੇ ਇਸ ਪਵਿੱਤਰ ਤਿਉਹਾਰ ਮੌਕੇ ਪੰਜਾਬੀ ਸੱਭਿਆਚਾਰ ਦੀਆਂ ਰੰਗ-ਬਿਰੰਗੀਆਂ ਝਲਕੀਆਂ ਦੇਖਣ ਨੂੰ ਮਿਲੀਆਂ । ਸਮਾਗਮ ਦੌਰਾਨ ਝੂਲੇ, ਚੂੜੀਆਂ, ਮਹਿੰਦੀ ਅਤੇ ਪੰਜਾਬੀ ਪਹਿਰਾਵੇ ਖਿੱਚ ਦਾ ਕੇਂਦਰ ਰਹੇ । ਪੰਜਾਬੀ ਮੁਟਿਆਰਾਂ ਨੇ ਰਵਾਇਤੀ ਪਹਿਰਾਵਿਆਂ ਵਿਚ ਸੱਜ ਕੇ ਸਮਾਗਮ ਦੀ ਰੌਣਕ ਵਧਾਈ ਅਤੇ ਪੰਜਾਬੀ ਸੱਭਿਆਚਾਰ ਦੇ ਰੰਗ ਬਿਖੇਰੇ । ਇਸ ਮੌਕੇ ਤੀਆਂ ਦੇ ਤਿਉਹਾਰ ਨਾਲ ਸਬੰਧਿਤ ਵੱਖ-ਵੱਖ ਸਲੋਗਨ ਲਗਾ ਕੇ ਬੱਚੀਆਂ ਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਖਾਸ ਤੌਰ ’ਤੇ ‘ਧੀ ਬਚਾਓ, ਧੀ ਪੜ੍ਹਾਓ’ ਦਾ ਸੰਦੇਸ਼ ਦਿੱਤਾ ਗਿਆ । ਆਸ਼ਾ ਭਗਤ ਨੇ ਕਿਹਾ ਕਿ ਜੇਕਰ ਧੀਆਂ ਸੁਰੱਖਿਅਤ ਰਹਿਣਗੀਆਂ ਅਤੇ ਪੜ੍ਹ-ਲਿਖ ਕੇ ਅੱਗੇ ਵਧਣਗੀਆਂ ਤਾਂ ਹੀ ਸਮਾਜ ਤਰੱਕੀ ਕਰ ਸਕੇਗਾ । ਆਸ਼ਾ ਭਗਤ ਤੇ ਉਨ੍ਹਾਂ ਦੇ ਵਿਦਿਆਰਥੀਆਂ ਵਲੋਂ ਸਮਾਗਮ ਵਿਚ ਪਹੁੰਚੇ ਮਹਿਮਾਨਾਂ ਨੂੰ ਸਨਮਾਨਿਤ ਕਰਕੇ ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ। ਅੰਤ ’ਚ ਆਸ਼ਾ ਭਗਤ ਨੇ ਸਾਰੇ ਮਹਿਮਾਨਾਂ, ਬੱਚੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ । ਇਸ ਮੌਕੇ ਗੁਰਮੀਤ ਕੌਰ, ਡਾ: ਇਸ਼ਿਤਾ ਅਤੇ ਪਰਮਿੰਦਰ ਕੌਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਪੁਰਾਣੇ ਸ਼ਾਹਪੁਰ ਰੋਡ ਦੇ ਕਿਨਾਰੇ ਗੰਦਗੀ ਦੇ ਲੱਗੇ ਢੇਰ ਅਗਲੀ ਖ਼ਬਰ ਸਰਹੱਦੀ ਲੋਕ ਸੇਵਾ ਕਮੇਟੀ ਵਲੋਂ ਸਰਹੱਦ ’ਤੇ ਚੌਕੀ ਜੈਤਪੁਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।