29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਭੋਆ ਹਲਕੇ ’ਚ 65.80 ਲੱਖ ਰੁਪਏ ਦੀ ਲਾਗਤ ਨਾਲ 4.73 ਕਿੱਲੋਮੀਟਰ ਸੜਕਾਂ ਦੀ ਵਿਸ਼ੇਸ਼ ਮੁਰੰਮਤ ਸ਼ੁਰੂ

ਨਰੋਟ ਮਹਿਰਾ, 28 ਅਗਸਤ (ਰਾਜ ਕੁਮਾਰੀ)-ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ’ਚ ਸੜਕਾਂ ਦੇ ਨਵੀਨੀਕਰਨ ਤੇ ਵਿਸ਼ੇਸ਼ ਮੁਰੰਮਤ ਦੇ ਕੰਮਾਂ ਦੀ ਸ਼ੁਰੂਆਤ ਕਰਵਾਉਂਦਿਆਂ ਨੀਂਹ ਪੱਥਰ ਰੱਖੇ ਗਏ । ਇਨ੍ਹਾਂ ਸੜਕਾਂ ਦੇ ਨਿਰਮਾਣ ਕਾਰਜਾਂ ‘ਤੇ ਕੁੱਲ 65.

ਸੜਕ ਦਾ ਉਦਘਾਟਨ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਹੋਰ। ਤਸਵੀਰ: ਰਾਜ ਕੁਮਾਰੀ 29-08-2026
ਨਰੋਟ ਮਹਿਰਾ, 28 ਅਗਸਤ (ਰਾਜ ਕੁਮਾਰੀ)-ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ’ਚ ਸੜਕਾਂ ਦੇ ਨਵੀਨੀਕਰਨ ਤੇ ਵਿਸ਼ੇਸ਼ ਮੁਰੰਮਤ ਦੇ ਕੰਮਾਂ ਦੀ ਸ਼ੁਰੂਆਤ ਕਰਵਾਉਂਦਿਆਂ ਨੀਂਹ ਪੱਥਰ ਰੱਖੇ ਗਏ । ਇਨ੍ਹਾਂ ਸੜਕਾਂ ਦੇ ਨਿਰਮਾਣ ਕਾਰਜਾਂ ‘ਤੇ ਕੁੱਲ 65.80 ਲੱਖ ਰੁਪਏ ਦੀ ਲਾਗਤ ਆਵੇਗੀ ਤੇ ਲਗਭਗ 4.73 ਕਿੱਲੋਮੀਟਰ ਸੜਕਾਂ ਦੀ ਵਿਸ਼ੇਸ਼ ਮੁਰੰਮਤ ਕੀਤੀ ਜਾਵੇਗੀ । ਇਸ ਮੌਕੇ ਸੰਬੋਧਨ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ’ਚ ਸੜਕਾਂ ਦੇ ਨਵੀਨੀਕਰਨ ਤੇ ਮੁਰੰਮਤ ਦੇ ਕੰਮ ਜੰਗੀ ਪੱਧਰ ‘ਤੇ ਚੱਲ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੜਕਾਂ ਦੇ ਨਿਰਮਾਣ ਤੇ ਮੁਰੰਮਤ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ । ਇਸ ਸੜਕ ਦੀ ਲੰਬਾਈ 0.90 ਕਿੱਲੋਮੀਟਰ ਹੈ ਅਤੇ ਇਸ ‘ਤੇ 16.30 ਲੱਖ ਰੁਪਏ ਖਰਚ ਕੀਤੇ ਜਾਣਗੇ । ਇਸੇ ਤਰ੍ਹਾਂ ਏ.ਪੀ.ਕੇ. ਸੜਕ ਤੋਂ ਪਿੰਡ ਨੱਕੀ ਨੂੰ ਜਾਂਦੀ ਸੰਪਰਕ ਸੜਕ ਦੀ ਵਿਸ਼ੇਸ਼ ਮੁਰੰਮਤ ਕੀਤੀ ਜਾਵੇਗੀ । ਇਸ ਦੀ ਲੰਬਾਈ 1.18 ਕਿੱਲੋਮੀਟਰ ਹੈ ਤੇ ਇਸ ‘ਤੇ 14.38 ਲੱਖ ਰੁਪਏ ਦੀ ਲਾਗਤ ਆਵੇਗੀ । ਇਸ ਮੌਕੇ ਬਲਾਕ ਸਮਿਤੀ ਮੈਂਬਰ ਕਰਨ, ਮਾਸਟਰ ਭਗਵਾਨ ਦਾਸ, ਮਨੋਹਰ ਸਿੰਘ, ਵਿਵੇਕ ਸ਼ਰਮਾ, ਸਰਪੰਚ ਅਖਰੋਟਾ ਨਰੇਸ਼, ਸਰਪੰਚ ਸੁਰਜੀਤ ਕੁਮਾਰ, ਮਿੰਟੂ ਨੱਕੀਆਂ, ਸਰਪੰਚ ਪਰਮਾਨੰਦ ਕੁਲਦੀਪ, ਨੋਵਲ ਤਲਵੰਡੀ, ਹੀਰਾ ਲਾਲ ਰਾਂਝੇ ਦੇ ਕੋਠੇ, ਸਰਪੰਚ ਮਲਕੀਤ ਸਿੰਘ ਲਾਡਾ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਐਨ.ਸੀ.ਸੀ. ਕੈਡਿਟਾਂ ਨੇ ਫੌਜ ਤੇ ਪੰਜਾਬ ਪੁਲਿਸ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ ਅਗਲੀ ਖ਼ਬਰ ਰੇਲਵੇ ਗੇਟਮੈਨ ’ਤੇ ਲੋਹੇ ਦੀ ਰਾਡ ਨਾਲ ਹਮਲਾ, ਭੈਣ-ਭਰਾ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।