31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਚਟਾਨ ਵਾਂਗ ਖੜ੍ਹੇ ਹਨ : ਆਗੂ

ਧਿਆਨਪੁਰ, 29 ਅਗਸਤ (ਕੁਲਦੀਪ ਸਿੰਘ ਸੋਨੂੰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਸਰਕਾਰ ਸਮੇਂ ਸਾਰੇ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਸੁੱਖ ਸਹੂਲਤਾਂ ਲੋਕਾਂ ਨੂੰ ਦਿੱਤੀਆਂ ਸਨ, ਜਿਸ ਕਰ ਕੇ ਲੋਕ ਸ਼੍ਰੋਮਣੀ ਅਕਾਲ ਦਲ ਬਾਦਲ ਨਾਲ ਚੱਟਾਟ ਵਾਂਗ ਖੜੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਸੀਨੀਅਰ ਆਗੂ ਚੇਅਰਮੈਨ ਬਲਵਿੰਦਰ ਸਿੰਘ ਆਕਰਪੁਰਾ, ਸਰਪੰਚ ਹਰਭਜਨ ਸਿੰਘ ਅਕਰਪੁਰਾ ਅਤੇ ਨੌਜਵਾਨ ਆਗੂ ਸਤਬੀਰ ਸਿੰਘ ਮਿਰਜਾਜਾਨ ਨੇ ਕੀਤਾ।

ਅਜੀਤ ਡੈਸਕ 30-08-2026
ਧਿਆਨਪੁਰ, 29 ਅਗਸਤ (ਕੁਲਦੀਪ ਸਿੰਘ ਸੋਨੂੰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਸਰਕਾਰ ਸਮੇਂ ਸਾਰੇ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਸੁੱਖ ਸਹੂਲਤਾਂ ਲੋਕਾਂ ਨੂੰ ਦਿੱਤੀਆਂ ਸਨ, ਜਿਸ ਕਰ ਕੇ ਲੋਕ ਸ਼੍ਰੋਮਣੀ ਅਕਾਲ ਦਲ ਬਾਦਲ ਨਾਲ ਚੱਟਾਟ ਵਾਂਗ ਖੜੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਸੀਨੀਅਰ ਆਗੂ ਚੇਅਰਮੈਨ ਬਲਵਿੰਦਰ ਸਿੰਘ ਆਕਰਪੁਰਾ, ਸਰਪੰਚ ਹਰਭਜਨ ਸਿੰਘ ਅਕਰਪੁਰਾ ਅਤੇ ਨੌਜਵਾਨ ਆਗੂ ਸਤਬੀਰ ਸਿੰਘ ਮਿਰਜਾਜਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅਮਨ-ਅਮਾਨ ਦੇ ਨਾਲ ਸਮਾਜ ਵਿਚ ਕੰਮ ਕਰਕੇ ਸਾਰੇ ਲੋਕਾਂ ਨੂੰ ਆਪਣੇ ਨਾਲ ਗਲ ਨਾਲ ਲਾਇਆ ਸੀ, ਜਿਸ ਕਰ ਕੇ ਲੋਕ ਅਜੇ ਵੀ ਸ: ਬਾਦਲ ਨੂੰ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਹਲਕਾ ਫਤਹਿਗੜ੍ਰ ਚੂੜੀਆਂ ਵਿਚ ਸ: ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਰਕਰਾਂ ਦੇ ਹੌਸਲੇ ਬੁਲੰਦ ਹਨ ਅਤੇ ਜਿਹੜੇ ਅਕਾਲੀ ਦਲ ਦੇ ਵਰਕਰ ਘਰਾਂ ਵਿਚ ਮਾਯੂਸ ਹੋ ਕੇ ਬੈਠੇ ਸਨ, ਉਨ੍ਹਾਂ ਅੰਦਰ 2027 ਦੀਆਂ ਵੋਟਾਂ ਨੂੰ ਲੈ ਕੇ ਨਵਾਂ ਜੋਸ਼ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦਿਨੋ-ਦਿਨ ਤਾਕਤ ਵਿਚ ਆ ਰਿਹਾ ਹੈ, ਜਿਸ ਕਰ ਕੇ ਆਮ ਵਰਗ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਕੀ ਪਾਰਟੀਆਂ ਨੇ ਡਰਾਮੇ ਅਤੇ ਚੁਟਕਲੇ ਸੁਣਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ। ਉਨ੍ਹਾਂ ਨੇ ਖੰਡ, ਪਿਆਜ ਅਤੇ ਪੈਟਰੋਲ ਦੇ ਭਾਅ ਵੇਖਣ ਕੇ ਲੋਕ ਬੇਹੋਸ਼ ਹੋ ਰਹੇ ਹਨ। ਸਮਾਜ ਵਿਚ ਗੁੰਡਾਗਰਦੀ ਦਾ ਰਾਜ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਜੋ ਕਿਹਾ, ਉਹ ਕਰ ਕੇ ਵਿਖਾਇਆ। ਚੇਅਰਮੈਨ ਬਲਵਿੰਦਰ ਸਿੰਘ ਅਕਰਪੁਰਾ, ਸਰਪੰਚ ਹਰਭਜਨ ਸਿੰਘ ਅਕਰਪੁਰਾ ਅਤੇ ਸੀਨੀਅਰ ਆਗੂ ਸਤਬੀਰ ਸਿੰਘ ਮਿਰਜਾਜਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਾੜਾ ਕਹਿਣ ਵਾਲੇ ਲੋਕ ਇਹ ਸਮਝ ਲੈਣ ਕਿ ਲੋਕ ਹੁਣ ਜਾਗ੍ਰਿਤ ਹੋ ਚੁੱਕੇ ਹਨ ਅਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ ।
ਪਿਛਲੀ ਖ਼ਬਰ ਚੇਅਰਮੈਨ ਉਂਕਾਰ ਸਿੰਘ ਲਾਟੀ, ਸ਼ਮਸ਼ੇਰ ਸਿੰਘ ਕਾਹਲੋਂ, ਹਰਚਰਨ ਸਿੰਘ ਘਣੀਏ ਕੇ ਬਾਂਗਰ, ਹੈਰੀ ਸਰਕਾਰੀਆ, ਗੁਰਭੇਜ ਸਿੰਘ ਛਿਛਰ... ਅਗਲੀ ਖ਼ਬਰ ਕਰਾਟੇ ਮੁਕਾਬਲੇ ’ਚ ਡਾ. ਐੱਮ.ਆਰ.ਐੱਸ. ਭੱਲਾ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।