ਹਲਕਾ ਇੰਚਾਰਜ ਸ਼ਮਸੇਰ ਸਿੰਘ ਦੀ ਅਗਵਾਈ ਹੇਠ ਦੀਨਾਨਗਰ ਵਿਚ ‘ਸਵੱਛ ਪੰਜਾਬ’ ਮੁਹਿੰਮ ਦਾ ਆਗਾਜ਼
ਦੀਨਾਨਗਰ, 29 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼ ਸੁਥਰਾ ਬਣਾਉਣ ਦੇ ਉਦੇਸ਼ ਨਾਲ ਵਿੱਢੀ ਗਸਵੱਛ ਪੰਜਾਬ ਮੁਹਿੰਮ ਤਹਿਤ ਅੱਜ ਦੀਨਾਨਗਰ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਉਚੇਚੇ ਤੌਰ ’ਤੇ ਸ਼ਾਮਿਲ ਹੋਏ।
ਦੀਨਾਨਗਰ, 29 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼ ਸੁਥਰਾ ਬਣਾਉਣ ਦੇ ਉਦੇਸ਼ ਨਾਲ ਵਿੱਢੀ ਗਸਵੱਛ ਪੰਜਾਬ ਮੁਹਿੰਮ ਤਹਿਤ ਅੱਜ ਦੀਨਾਨਗਰ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਨੇ ਨਗਰ ਕੌਂਸਲ ਦੀਨਾਨਗਰ ਦੇ ਸਮੂਹ ਸਫ਼ਾਈ ਕਰਮਚਾਰੀਆਂ, ਅਧਿਕਾਰੀਆਂ ਤੇ ਪਾਰਟੀ ਵਲੰਟੀਅਰਾਂ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਜਨਤਕ ਸਥਾਨਾਂ, ਮੁੱਖ ਬਾਜ਼ਾਰਾਂ ਅਤੇ ਕੂੜਾ ਡੰਪਾਂ ’ਤੇ ਜਾ ਕੇ ਖ਼ੁਦ ਸਫ਼ਾਈ ਅਭਿਆਨ ਦੀ ਅਗਵਾਈ ਕੀਤੀ। ਮੁਹਿੰਮ ਦੀ ਸ਼ੁਰੂਆਤ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਨੂੰ ਕੂੜਾ ਮੁਕਤ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਸਿਰਫ਼ ਇਕ ਸਰਕਾਰੀ ਪ੍ਰੋਗਰਾਮ ਨਹੀਂ ਹੈ, ਸਗੋਂ ਇਹ ਇਕ ਲੋਕ ਲਹਿਰ ਹੈ। ਦੀਨਾਨਗਰ ਸ਼ਹਿਰ ਦੀ ਨੁਹਾਰ ਬਦਲਣ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਅੱਜ ਇਸ ਸਫ਼ਾਈ ਮਿਸ਼ਨ ਦਾ ਆਗਾਜ਼ ਕੀਤਾ ਹੈ ਜੋ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗਾ। ਉਨ੍ਹਾਂ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਸਫ਼ਾਈ ਸੇਵਕ ਸ਼ਹਿਰ ਨੂੰ ਸਾਫ਼ ਰੱਖਣ ਵਿਚ ਸਭ ਤੋਂ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੇ ਨਾਲ ਹੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸ਼ਹਿਰ ਦੇ ਕਿਸੇ ਵੀ ਕੋਨੇ ਵਿਚ ਕੂੜੇ ਦੇ ਢੇਰ ਨਜ਼ਰ ਨਹੀਂ ਆਉਣੇ ਚਾਹੀਦੇ ਅਤੇ ਰੋਜ਼ਾਨਾ ਹਰ ਵਾਰਡ ਵਿਚੋਂ ਕੂੜੇ ਦੀ ਸੁਚੱਜੀ ਨਿਕਾਸੀ ਯਕੀਨੀ ਬਣਾਈ ਜਾਵੇ। ਸ਼ਮਸ਼ੇਰ ਸਿੰਘ ਨੇ ਦੀਨਾਨਗਰ ਦੇ ਵਸਨੀਕਾਂ ਤੇ ਦੁਕਾਨਦਾਰਾਂ ਨੂੰ ਵੀ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਪੁਰਜ਼ੋਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਸਫ਼ਾਈ ਮੁਹਿੰਮ ਜਨਤਾ ਦੇ ਸਹਿਯੋਗ ਤੋਂ ਬਿਨਾਂ ਕਾਮਯਾਬ ਨਹੀਂ ਹੋ ਸਕਦੀ, ਇਸ ਲਈ ਹਰ ਨਾਗਰਿਕ ਫਰਜ਼ ਸਮਝ ਕੇ ਆਲੇ-ਦੁਆਲੇ ਨੂੰ ਸਾਫ਼ ਰੱਖੇ ਅਤੇ ਕੂੜਾ ਸਿਰਫ਼ ਨਿਰਧਾਰਿਤ ਥਾਵਾਂ ਜਾਂ ਕੂੜੇਦਾਨਾਂ ਵਿਚ ਹੀ ਸੁੱਟੇ। ਇਸ ਮੌਕੇ ਕੌਂਸਲਰ ਪ੍ਰਦੀਪ ਕੁਮਾਰ, ਵਾਰਡ ਇੰਚਾਰਜ ਰਾਜੀਵ ਕੁਮਾਰ, ਵਾਰਡ ਇੰਚਾਰਜ ਮਦਨ ਮੋਹਨ ਡਾਲੀ, ਸਾਬਕਾ ਕੌਂਸਲਰ ਵਿਜੇ ਕੁਮਾਰ ਪਿੰਕਾ, ਕੌਂਸਲਰ ਪਿੰਦਰਪਾਲ ਸਿੰਘ ਅਤੇ ਨਗਰ ਕੌਂਸਲ ਦੇ ਅਧਿਕਾਰੀ ਵੀ ਮੌਜੂਦ ਸਨ ।