ਸਹੀ ਰਾਹ ਯੁਵਾ ਸਾਂਝ ਦੇ ਬੈਨਰ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ
ਸ਼ਾਹਪੁਰ ਕੰਢੀ, 29 ਅਗਸਤ (ਰਣਜੀਤ ਸਿੰਘ)-ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਦੇ ਮੰਤਵ ਨਾਲ ਸਹੀ ਰਾਹ ਯੁਵਾ ਸਾਂਝ ਦੇ ਬੈਨਰ ਹੇਠ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ। ਜਿਸ ਤਹਿਤ ਜਿਲ੍ਹਾ ਸਾਂਝ ਕੇਂਦਰ ਅਧਿਕਾਰੀ ਨਰਿੰਦਰ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਸ਼ਾਹਪੁਰ ਕੰਢੀ ਟਾਊਨਸ਼ਿਪ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਸੁਪ੍ਰੀਆ ਹਰਗੁਨ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਅਜੀਤ ਡੈਸਕ
30-08-2026