30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬਜਰੰਗ ਨਾਟਕ ਕਲੱਬ ਨੇ ਸ਼ੋਭਾ ਯਾਤਰਾ ਕੱਢੀ-ਕੀਤਾ ਝੰਡਾ ਪੂਜਨ

ਪਠਾਨਕੋਟ, 29 ਅਗਸਤ (ਸੁਮਿਤ)-ਰਾਮਲੀਲਾ ਦੇ ਸਬੰਧ ਵਿਚ ਬਜਰੰਗ ਨਾਟਕ ਕਲੱਬ ਵਲੋਂ ਪ੍ਰਧਾਨ ਕੁਲਵੰਤ ਸਿੰਘ ਦੀ ਅਗਵਾਈ ਹੇਠ ਭਵਿਆ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਸ਼ਰਧਾਲੂਆਂ ਅਤੇ ਕਲੱਬ ਦੇ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਬਜਰੰਗ ਨਾਟਕ ਕਲੱਬ ਵਲੋਂ ਕੱਢੀ ਸ਼ੋਭਾ ਯਾਤਰਾ ਦਾ ਦ੍ਰਿਸ਼ । ਤਸਵੀਰ: ਸੁਮਿਤ 30-08-2026
ਪਠਾਨਕੋਟ, 29 ਅਗਸਤ (ਸੁਮਿਤ)-ਰਾਮਲੀਲਾ ਦੇ ਸਬੰਧ ਵਿਚ ਬਜਰੰਗ ਨਾਟਕ ਕਲੱਬ ਵਲੋਂ ਪ੍ਰਧਾਨ ਕੁਲਵੰਤ ਸਿੰਘ ਦੀ ਅਗਵਾਈ ਹੇਠ ਭਵਿਆ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਸ਼ਰਧਾਲੂਆਂ ਅਤੇ ਕਲੱਬ ਦੇ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸ਼ੋਭਾ ਯਾਤਰਾ ਦੌਰਾਨ ਝੰਡਾ ਪੂਜਨ ਕੀਤਾ ਗਿਆ। ਪੂਰੇ ਇਲਾਕੇ ਵਿਚ ਧਾਰਮਿਕ ਮਾਹੌਲ ਬਣਿਆ ਰਿਹਾ ਅਤੇ ਸ਼ਰਧਾਲੂਆਂ ਨੇ ਭਗਵਾਨ ਸ਼੍ਰੀ ਰਾਮ ਦੇ ਜੈਕਾਰਿਆਂ ਨਾਲ ਮਾਹੌਲ ਗੂੰਜਾ ਦਿੱਤਾ। ਇਸ ਮੌਕੇ ਪਾਰਸ਼ਦ ਪਾਰਸ ਕਸ਼ਯਪ ਅਤੇ ਨਰਿੰਦਰ ਕਾਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਬਜਰੰਗ ਨਾਟਕ ਕਲੱਬ ਦੇ ਮੈਂਬਰਾਂ ਨੂੰ ਰਾਮਲੀਲਾ ਦੇ ਆਯੋਜਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਜਿਹੇ ਧਾਰਮਿਕ ਸਮਾਜ ਵਿਚ ਆਪਸੀ ਭਾਈਚਾਰਾ ਅਤੇ ਸਦਭਾਵਨਾ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕਲੱਬ ਪ੍ਰਧਾਨ ਕੁਲਵੰਤ ਸਿੰਘ ਨੇ ਕਿਹਾ ਕਿ ਬਜਰੰਗ ਨਾਟਕ ਕਲੱਬ ਵਲੋਂ ਹਰ ਸਾਲ ਰਾਮਲੀਲਾ ਰਾਹੀਂ ਭਗਵਾਨ ਸ਼੍ਰੀ ਰਾਮ ਦੇ ਜੀਵਨ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ। ਉਨ੍ਹਾਂ ਨੇ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਸ਼ਰਧਾਲੂਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੈਂਬਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਅਕੈਡਮੀ ਭਰਿਆਲ ਲਾਹੜੀ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮਾਰੀ ਬਾਜ਼ੀ ਅਗਲੀ ਖ਼ਬਰ ਪੁਲ ਤਿੱਬੜੀ ਯੂ.ਬੀ.ਡੀ.ਸੀ ਨਹਿਰ ’ਤੇ ਬਣੇ ਪੁਲਾਂ ਨੂੰ ਬਚਾਉਣ ਲਈ 12 ਲੱਖ ਦੀ ਲਾਗਤ ਨਾਲ ਕੰਮ ਆਰੰਭ-ਇੰਜੀ.ਸੰਜੀਵ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।