31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬਟਾਲਾ ਵਿਖੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਅਭਿਆਨ ਜਾਰੀ ‘ ਮਿਸ਼ਨ ਕਲੀਨ ਪੰਜਾਬ’ ਨਾਲ ਬਟਾਲਾ ਦੀ ਸੁੰਦਰਤਾ ਵਿਚ ਆਵੇਗਾ ਵੱਡਾ ਬਦਲਾਅ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 30 ਅਗਸਤ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ 29 ਅਗਸਤ ਤੋਂ 7 ਸਤੰਬਰ ਤੱਕ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਬਟਾਲਾ ਵਿਖੇ ਸਫ਼ਾਈ ਅਭਿਆਨ ਜਾਰੀ ਹੈ ਤੇ ਅੱਜ ਗੁਰਦਾਸਪੁਰ ਰੋਡ ਸਮੇਤ ਸ਼ਹਿਰ ਦੇ ਅੰਦਰੂਨੀ ਹਿੱਸਿਆਂ ’ਚ ਸਫਾਈ ਮੁਹਿੰਮ ਵਿੱਢੀ ਗਈ।

ਅਜੀਤ ਡੈਸਕ 31-08-2026
ਬਟਾਲਾ, 30 ਅਗਸਤ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ 29 ਅਗਸਤ ਤੋਂ 7 ਸਤੰਬਰ ਤੱਕ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਬਟਾਲਾ ਵਿਖੇ ਸਫ਼ਾਈ ਅਭਿਆਨ ਜਾਰੀ ਹੈ ਤੇ ਅੱਜ ਗੁਰਦਾਸਪੁਰ ਰੋਡ ਸਮੇਤ ਸ਼ਹਿਰ ਦੇ ਅੰਦਰੂਨੀ ਹਿੱਸਿਆਂ ’ਚ ਸਫਾਈ ਮੁਹਿੰਮ ਵਿੱਢੀ ਗਈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ਹਿਰਾਂ ਨੂੰ ਦੇਸ਼ ਦੇ ਸਭ ਤੋਂ ਸਾਫ਼-ਸੁਥਰੇ ਤੇ ਸੁੰਦਰ ਸ਼ਹਿਰਾਂ ’ਚ ਤਬਦੀਲ ਕਰਨ ਲਈ ਵੱਡੇ ਪੱਧਰ ’ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਛੋਟੇ ਵੱਡੇ ਸ਼ਹਿਰ ਨੂੰ ਸਫ਼ਾਈ ਦਾ ਮਾਡਲ ਬਣਾਉਣਾ ਹੈ। ਇਸ ਪਹਿਲ ਨਾਲ ਪੰਜਾਬ ਨੂੰ ਦੇਸ਼ ਦੇ ਸਫ਼ਾਈ ਮਾਡਲ ਵਜੋਂ ਪੇਸ਼ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਤੇ ਸੈਨੇਟਰੀ ਇੰਸਪੈਕਟਰ ਵਾਸੂਦੇਵ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ’ਚ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੇ ਅਧੀਨ ਪੈਂਦੇ ਸਾਰੇ ਇਲਾਕਿਆਂ ਦੀ ਸਾਫ਼-ਸਫ਼ਾਈ ਦਾ ਕੰਮ ਮੁੱਖ ਤੌਰ ’ਤੇ ਦੇਖਿਆ ਜਾ ਰਿਹਾ ਹੈ। ਸੋ, ਇਸ ਕੰਮ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਮੁਹਿੰਮ ਦੀ ਸ਼ੁਰੂਆਤ ਬਟਾਲਾ ਸ਼ਹਿਰ ਤੋਂ ਸ਼ੁਰੂ ਕੀਤੀ ਗਈ ਹੈ। ਇਹ ਸਫ਼ਾਈ ਅਭਿਆਨ 10 ਦਿਨ ਚਲਾਇਆ ਜਾਵੇਗਾ ਤੇ ਇਸ ਤੋਂ ਬਾਅਦ ਵੀ ਨਿਰੰਤਰ ਸਫ਼ਾਈ ਮੁਹਿੰਮ ਚੱਲੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਇਸ ਮੁਹਿੰਮ ਦਾ ਕੇਂਦਰੀ ਹਿੱਸਾ ਹਨ ਤੇ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸ਼ਹਿਰ ਵਾਸੀਆਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਨੂੰ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਸਹਿਯੋਗ ਕਰਨ।
ਪਿਛਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਮਹਾਂਉਤਸਵ ਸਬੰਧੀ ਸ੍ਰੀ ਮਹਾਂਵੀਰ ਨਾਟਕ ਕਲੱਬ ਵਲੋਂ ਝੰਡਾ ਪੂਜਨ ਅਗਲੀ ਖ਼ਬਰ ਵਰਕਰ ਸਿਰ ਦਾ ਤਾਜ ਹਰ ਦੁੱਖ ਸੁੱਖ ਦੇ ਭਾਈਵਾਲ ਹਾਂ- ਚੇਅ. ਖੁਸ਼ਹਾਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।