ਨਰੇਸ਼ ਮਹਾਜਨ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਜਾਣਿਆ ਹਾਲ, ਸਿਆਸੀ ਹਾਲਾਤਾਂ ’ਤੇ ਹੋਈ ਚਰਚਾ
ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਮੀਤ ਪ੍ਰਧਾਨ ਤੇ ਹਲਕਾ ਬਟਾਲਾ ਦੇ ਇੰਚਾਰਜ ਨਰੇਸ਼ ਮਹਾਜਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਨਰੇਸ਼ ਮਹਾਜਨ ਨੇ ਪਾਰਟੀ ਪ੍ਰਧਾਨ ਦਾ ਹਾਲ-ਚਾਲ ਜਾਣਿਆ ਤੇ ਪੰਜਾਬ ਸਮੇਤ ਹਲਕਾ ਬਟਾਲਾ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ’ਤੇ ਵਿਸਥਾਰ ਪੂਰਵਕ ਚਰਚਾ ਕੀਤੀ।
ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੌਰਾਨ ਨਰੇਸ਼ ਮਹਾਜਨ। ਅਜੀਤ ਤਸਵੀਰ
01-09-2026