ਗ੍ਰੰਥਗੜ੍ਹ ’ਚ 60 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ
ਪਿੰਡ ਦੀ 40 ਮੈਂਬਰੀ ਕਮੇਟੀ ਬਣਾਈ
ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਬਟਾਲਾ ਦੀ ਭਰਵੀਂ ਮੀਟਿੰਗ ਪਿੰਡ ਗ੍ਰੰਥਗੜ ਵਿਖੇ ਹੋਈ। ਮੀਟਿੰਗ ’ਚ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਟਾਲਾ, ਕੈਪਟਨ ਹਰਪਾਲ ਸਿੰਘ ਚੌਧਰਪੁਰ, ਖੁਸ਼ਕਰਨ ਸਿੰਘ ਹੇਅਰ, ਬੀਬੀ ਪ੍ਰਭਜੋਤ ਕੌਰ ਬਟਾਲਾ , ਸਰਦੂਲ ਸਿੰਘ ਮੱਲ੍ਹੀ, ਜਸਬੀਰ ਸਿੰਘ ਕਾਹਨੂੰਵਾਨ ਰੋਡ, ਜੱਜ ਵੋਹਰਾ, ਅਵਤਾਰ ਸਿੰਘ ਚੌਧਰਪੁਰ, ਸੁਰਜੀਤ ਸਿੰਘ ਰਸੂਲਪੁਰ, ਮਨਜੀਤ ਸਿੰਘ ਸਰਪੰਚ, ਸੁਖਜੀਤ ਸਿੰਘ ਸ਼ਾਹਪੁਰ, ਗੁਰਨਾਮ ਸਿੰਘ ਦੀਵਾਨੀਵਾਲ, ਦਿਲਬਾਗ ਸਿੰਘ ਗੋਬਿੰਦ ਨਗਰ, ਜਗਜੀਤ ਸਿੰਘ ਬਟਾਲਾ, ਜਤਿੰਦਰ ਸਿੰਘ ਧੁੱਪਸੜੀ, ਹਰਮੀਤ ਸਿੰਘ, ਗੁਰਜੀਤ ਸਿੰਘ ਵਡਾਲਾ ਗ੍ਰੰਥੀਆਂ, ਜਸਵਿੰਦਰ ਸਿੰਘ ਧੁੱਪਸੜੀ, ਲਵਪ੍ਰੀਤ ਸਿੰਘ ਵਡਾਲਾ ਗ੍ਰੰਥੀਆਂ, ਬਲਵਿੰਦਰ ਸਿੰਘ ਬਿੰਦਾ, ਗੁਰਦੀਪਕ ਸਿੰਘ ਯੂਥ ਆਗੂ, ਮੁਸ਼ਤਾਕ ਅਲੀ ਯੂਥ ਆਗੂ, ਅਭੀਸ਼ੇਕ ਕੁਮਾਰ ਯੂਥ ਆਗੂ ਆਦਿ ਸ਼ਾਮਿਲ ਹੋਏ।
ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਬਟਾਲਾ ਦੀ ਭਰਵੀਂ ਮੀਟਿੰਗ ਪਿੰਡ ਗ੍ਰੰਥਗੜ ਵਿਖੇ ਹੋਈ। ਮੀਟਿੰਗ ’ਚ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਟਾਲਾ, ਕੈਪਟਨ ਹਰਪਾਲ ਸਿੰਘ ਚੌਧਰਪੁਰ, ਖੁਸ਼ਕਰਨ ਸਿੰਘ ਹੇਅਰ, ਬੀਬੀ ਪ੍ਰਭਜੋਤ ਕੌਰ ਬਟਾਲਾ , ਸਰਦੂਲ ਸਿੰਘ ਮੱਲ੍ਹੀ, ਜਸਬੀਰ ਸਿੰਘ ਕਾਹਨੂੰਵਾਨ ਰੋਡ, ਜੱਜ ਵੋਹਰਾ, ਅਵਤਾਰ ਸਿੰਘ ਚੌਧਰਪੁਰ, ਸੁਰਜੀਤ ਸਿੰਘ ਰਸੂਲਪੁਰ, ਮਨਜੀਤ ਸਿੰਘ ਸਰਪੰਚ, ਸੁਖਜੀਤ ਸਿੰਘ ਸ਼ਾਹਪੁਰ, ਗੁਰਨਾਮ ਸਿੰਘ ਦੀਵਾਨੀਵਾਲ, ਦਿਲਬਾਗ ਸਿੰਘ ਗੋਬਿੰਦ ਨਗਰ, ਜਗਜੀਤ ਸਿੰਘ ਬਟਾਲਾ, ਜਤਿੰਦਰ ਸਿੰਘ ਧੁੱਪਸੜੀ, ਹਰਮੀਤ ਸਿੰਘ, ਗੁਰਜੀਤ ਸਿੰਘ ਵਡਾਲਾ ਗ੍ਰੰਥੀਆਂ, ਜਸਵਿੰਦਰ ਸਿੰਘ ਧੁੱਪਸੜੀ, ਲਵਪ੍ਰੀਤ ਸਿੰਘ ਵਡਾਲਾ ਗ੍ਰੰਥੀਆਂ, ਬਲਵਿੰਦਰ ਸਿੰਘ ਬਿੰਦਾ, ਗੁਰਦੀਪਕ ਸਿੰਘ ਯੂਥ ਆਗੂ, ਮੁਸ਼ਤਾਕ ਅਲੀ ਯੂਥ ਆਗੂ, ਅਭੀਸ਼ੇਕ ਕੁਮਾਰ ਯੂਥ ਆਗੂ ਆਦਿ ਸ਼ਾਮਿਲ ਹੋਏ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸੰਬੰਧਿਤ 60 ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ। ਇਸ ਮੌਕੇ ਪ੍ਰਿਥੀਪਾਲ ਸਿੰਘ ਨੇ ਕਿਹਾ ਕਿ ਸਿੱਖਾਂ ਤੇ ਪੰਜਾਬੀਆਂ ਦੇ ਉਜਵਲ ਭਵਿੱਖ ਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਮੁੱਖ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵਲੋਂ ਆਪਣੇ ਲੋਕਾਂ ਦੀ ਸਰਕਾਰ ਬਣਨ ’ਤੇ ਸਰਕਾਰ ਵਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ‘ਅਹਿਦ’ ਕੀਤੇ ਜਾਣਗੇ, ਜਿਸ ਦੀ ਸ਼ੁਰੂਆਤ ਬਾਬਾ ਬਕਾਲਾ ਸਾਹਿਬ ਦੀ ਪੰਥਕ ਕਾਨਫਰੰਸ ’ਤੇ ਨਸ਼ਿਆਂ ਸਬੰਧੀ ਪਹਿਲਾ ਅਹਿਦ ਕਰਕੇ ਸ਼ੁਰੂਆਤ ਕੀਤੀ ਗਈ ਹੈ, ਜਿਸ ’ਚ ਉਨ੍ਹਾਂ ਪਹਿਲਾ ਅਹਿਦ ਕੀਤਾ ਕਿ ਪਿਛਲੇ 30 ਸਾਲਾਂ ’ਚ ਨਸ਼ਿਆਂ ਦੇ ਪ੍ਰਸਾਰ, ਮਾਰੂ ਅਸਰ, ਨਸ਼ਿਆਂ ਦਾ ਜਾਲ ਵਿਛਾਉਣ ਵਾਲੇ ਲੋਕਾਂ ਦੀ ਨਿਸ਼ਾਨਦੇਹੀ, ਪੰਜਾਬ ਨੂੰ ਨਸ਼ਿਆਂ ਦੀ ਦਲਦਲ ਬਣਾਉਣ ’ਚ ਕਿਹੜੀਆਂ ਏਜੰਸੀਆਂ, ਰਾਜਨੀਤਿਕ ਪਾਰਟੀਆਂ, ਲੀਡਰਾਂ ਦਾ ਰੋਲ ਰਿਹਾ, ਸਬੰਧੀ ਵਾਈਟ ਪੇਪਰ ਜਾਰੀ ਕੀਤਾ ਜਾਵੇਗਾ। ਇਸ ਮੌਕੇ ਪਿੰਡ ਦੀ 40 ਮੈਂਬਰੀ ਕਮੇਟੀ ਬਣਾਈ ਗਈ, ਜਿਸ ’ਚ ਰਜਿੰਦਰ ਸਿੰਘ ਸੋਨੂੰ, ਅਵਤਾਰ ਸਿੰਘ, ਹਰਜਿੰਦਰ ਸਿੰਘ, ਜਸਬੀਰ ਸਿੰਘ, ਅੰਗਰੇਜ਼ ਸਿੰਘ, ਸਤਪਾਲ ਸਿੰਘ, ਸਰਬਜੀਤ ਸਿੰਘ, ਦਵਿੰਦਰ ਸਿੰਘ, ਪਰਮਜੀਤ ਸਿੰਘ, ਮਨਦੀਪ ਸਿੰਘ, ਤਰਲੋਕ ਸਿੰਘ, ਸੇਵਕ ਸਿੰਘ, ਮਹਿੰਦਰ ਸਿੰਘ, ਗੱਜਣ ਸਿੰਘ, ਗੁਰਦਿਆਲ ਸਿੰਘ, ਬਲਦੇਵ ਸਿੰਘ, ਸੁੱਚਾ ਸਿੰਘ, ਕਵਲਜੀਤ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਕਰਮ ਸਿੰਘ, ਤਰਸੇਮ ਸਿੰਘ, ਤਰਲੋਕ ਸਿੰਘ, ਮੰਗਲ ਸਿੰਘ, ਦਵਿੰਦਰ ਸਿੰਘ, ਜਸਵੀਰ ਸਿੰਘ, ਬੀਬੀ ਰਜਵੰਤ ਕੌਰ, ਬੀਬੀ ਭੁਪਿੰਦਰ ਕੌਰ, ਬੀਬੀ ਕਸ਼ਮੀਰ ਕੌਰ, ਬੀਬੀ ਦਵਿੰਦਰ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਗੁਰਪ੍ਰੀਤ ਕੌਰ, ਬੀਬੀ ਗੁਰਵਿੰਦਰ ਕੌਰ, ਬੀਬੀ ਪਿੰਕੀ, ਬੀਬੀ ਰਣਜੀਤ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਦਵਿੰਦਰ ਕੌਰ, ਬੀਬੀ ਹਰਜਿੰਦਰ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਦਲਜੀਤ ਕੌਰ ਆਦਿ ਸ਼ਾਮਿਲ ਕੀਤੇ ਗਏ। ਅਖੀਰ ’ਚ ਰਜਿੰਦਰ ਸਿੰਘ ਸੋਨੂੰ ਨੇ ਪਿੰਡ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਤੇ ਵਿਚਾਰਧਾਰਾ ’ਤੇ ਪਹਿਰਾ ਦੇਣ ਦਾ ਯਕੀਨ ਦਵਾਇਆ।