02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸੇਖਵਾਂ ਸਟੇਡੀਅਮ ਵਿਖੇ ਸਰਪੰਚਾਂ ਤੇ ਕੌਂਸਲਰਾਂ ਦਰਮਿਆਨ ਹੋਇਆ ਕ੍ਰਿਕਟ ਮੁਕਾਬਲਾ

ਬਟਾਲਾ, 1 ਸਤੰਬਰ (ਸਤਿੰਦਰ ਸਿੰਘ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਐੱਸ. ਸੀ ਵਿੰਗ ਦੇ ਉਪ ਚੇਅਰਮੈਨ ਤੇ ਕਾਂਗਰਸ ਪਾਰਟੀ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਕਾਂਗਰਸ ਪਾਰਟੀ ਦੀ ਮਜਬੂਤੀ ਤੇ ਐਸ.

ਹਰਵਿੰਦਰਪਾਲ ਸਿੰਘ ਸ਼ਾਹਬਾਦ, ਏ.ਆਈ.ਸੀ.ਸੀ. ਦੇ ਇਨਚਾਰਜ ਗੁਰਦੀਪ ਸੱਪਲ ਨਾਲ ਮੁਲਾਕਾਤ ਦੌਰਾਨ। ਅਜੀਤ ਤਸਵੀਰ 02-09-2026
ਬਟਾਲਾ, 1 ਸਤੰਬਰ (ਸਤਿੰਦਰ ਸਿੰਘ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਐੱਸ.ਸੀ ਵਿੰਗ ਦੇ ਉਪ ਚੇਅਰਮੈਨ ਤੇ ਕਾਂਗਰਸ ਪਾਰਟੀ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਕਾਂਗਰਸ ਪਾਰਟੀ ਦੀ ਮਜਬੂਤੀ ਤੇ ਐਸ.ਸੀ.ਵਿੰਗ ਨੂੰ ਮਜਬੂਤ ਕਰਨ ਲਈ ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਏ.ਆਈ.ਸੀ.ਸੀ. ਦੇ ਇੰਚਾਰਜ ਗੁਰਦੀਪ ਸੱਪਲ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸ਼ਾਹਬਾਦ ਨੇ ਗੱਲਬਾਤ ਕਰਦੇ ਕਿਹਾ ਕਿ ਕਾਂਗਰਸ ਪਾਰਟੀ ਅਜਿਹੀ ਪਾਰਟੀ ਹੈ ਜੋ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ। ਜਿਸ ਕਰਕੇ ਕਾਂਗਰਸ ਪਾਰਟੀ ਦਿਨੋ ਦਿਨ ਮਜਬੂਤ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਪੰਜਾਬ ’ਚ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਗੁਰਦੀਪ ਸੱਪਲ ਨੂੰ ਜ਼ਿਲ੍ਹਾ ਦੀ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਹੈ । ਤਾਂ ਜੋ ਕਾਂਗਰਸ ਪਾਰਟੀ ਜ਼ਿਲ੍ਹੇ ਵਿੱਚ ਹੋਰ ਵੀ ਮਜਬੂਤ ਹੋ ਸਕੇ । ਇਸ ਮੌਕੇ ਸ਼ਾਹਬਾਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੇਰੀ ਡਿਊਟੀ ਪਾਰਟੀ ਨੇ ਐਸ ਸੀ ਵਿੰਗ ਨੂੰ ਹੋਰ ਵੀ ਮਜ਼ਬੂਤ ਕਰਨ ਲਈ ਲਗਾਈ ਹੈ। ਜਿਸ ਕਰਕੇ ਐਸ ਸੀ ਭਾਈਚਾਰੇ ਨੂੰ ਪਾਰਟੀ ਦੀਆਂ ਗਤੀਵਿਧੀਆਂ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਹੋਰ ਵੀ ਮਜਬੂਤੀ ਵੱਲ ਖੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਐਸ .ਸੀ. ਭਾਈਚਾਰੇ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪਹਿਲਾਂ ਵੀ ਆਲ ਇੰਡੀਆ ਨੈਸ਼ਨਲ ਐਸ. ਸੀ. ਵਿੰਗ ਦੇ ਚੇਅਰਮੈਨ ਤੇ ਉੱਤਰ ਪ੍ਰਦੇਸ਼ ਦੇ ਇੰਚਾਰਜ ਰਜਿੰਦਰਪਾਲ ਗੌਤਮ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਸੀ। ਜਿਸ ’ਚ ਐਸ. ਸੀ ਭਾਈਚਾਰੇ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਹੋਈ ਸੀ। ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ਪੰਜਾਬ ’ਚ ਜਿਹੜੇ ਲੀਡਰਾਂ ਦੀ ਡਿਊਟੀ ਪਾਰਟੀ ਦੀ ਮਜਬੂਤੀ ਲਈ ਲਗਾਈ ਹੈ। ਉਨ੍ਹਾਂ ਨਾਲ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਮਾਡਰਨ ਸਕੂਲ ਸੰਗਤਪੁਰ ’ਚ ਬੈਚ ਸੈਰੇਮਨੀ ’ਚ ਬੱਚਿਆਂ ਨੂੰ ਸੌਂਪੀ ਜ਼ਿੰਮੇਵਾਰੀ ਅਗਲੀ ਖ਼ਬਰ ਦੀਨਾਨਗਰ ’ ਚ ਹਲਕਾ ਇੰਚਾਰਜ ਬਦਲਣ ਦੀਆਂ ਚਰਚਾਵਾਂ ਪਿੱਛੇ ਵਿਰੋਧੀਆਂ ਦੀ ਰਣਨੀਤੀ ਜਾਂ ਸਿਆਸੀ ਜ਼ਮੀਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।