03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

6 ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਐਸ.ਆਈ.ਆਰ ਨਾਲ ਸੰਬੰਧਿਤ ਲੱਗਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 2 ਸਤੰਬਰ (ਅਸ਼ੋਕ ਸ਼ਰਮਾ)-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ’ਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ.

ਅਜੀਤ ਡੈਸਕ 03-09-2026
ਗੁਰਦਾਸਪੁਰ, 2 ਸਤੰਬਰ (ਅਸ਼ੋਕ ਸ਼ਰਮਾ)-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ’ਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ-2026) ਦਾ ਕੰਮ ਚੱਲ ਰਿਹਾ ਹੈ। ਇਸ ਸਬੰਧੀ ਜਾਰੀ ਸ਼ਡਿਊਲ ਅਨੁਸਾਰ 13-08-2026 ਨੂੰ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਸੀ। ਮਿਤੀ 13-08-2026ਤੋਂ 12-09-2026 ਤੱਕ ਵੋਟਰਾਂ ਵਲੋਂ ਦਾਅਵੇ ਤੇ ਇਤਰਾਜ ਸਬੰਧੀ ਫਾਰਮ ਨੰਬਰ 6, 6-ਏ, 7 ਤੇ 8 ਆਨਲਾਈਨ www.voters.eci.gov.in ਅਤੇ Voter Helpline App ਅਤੇ ਆਫਲਾਈਨ (ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਤੇ ਬੀ.ਐਲ.ਓ) ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰਦੌਰਾਨ ਆਮ ਜਨਤਾ ਤੇ ਵੋਟਰਾਂ ਵਲੋਂ ਦਾਅਵੇ ਤੇ ਇਤਰਾਜ ਪ੍ਰਾਪਤ ਕਰਨ ਲਈ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਬੀ.ਐਲ.ਓਜ਼ ਵਲੋਂ 6 ਸਤੰਬਰ (ਦਿਨ ਐਤਵਾਰ) ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਸਮੂਹ ਬੀ.ਐਲ.ਓਜ਼ ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਤੇ ਵੋਟਰਾਂ ਨੂੰ ਨੋਟਿਸ ਫਾਰਮ ਤੇ ਦਾਅਵੇ-ਇਤਰਾਜ ਭਰਨ ਸਬੰਧੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣਗੇ। ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਸਪੈਸ਼ਲ ਕੈਂਪਾਂ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵਲੋਂ ਨਿਯੁਕਤ ਕੀਤੇ ਬੂਥ ਲੈਵਲ ਏਜੰਟ ਦਾਅਵੇ ਤੇ ਇਤਰਾਜਾਂ ਦੇ ਕੰਮ ਸਬੰਧੀ ਬੀ.ਐਲ.ਓਜ਼ ਨੂੰ ਸਹਿਯੋਗ ਦੇਣਗੇ ਤੇ ਆਪਣੇ ਪਾਰਟੀ ਵਰਕਰਾਂ ਰਾਹੀਂ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣਾ ਯਕੀਨੀ ਬਣਾਉਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਯੋਗਤਾ ਮਿਤੀ 01-10-2026 ਦੇ ਆਧਾਰ ’ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਲਈ ਫਾਰਮ ਨੰਬਰ 6 ਤੇ ਵੋਟਰ ਕਾਰਡ ਵਿਚ ਦਰਜ ਵੇਰਵਿਆਂ ਵਿਚ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ 8 ਭਰ ਕੇ ਪੋਲਿੰਗ ਬੂਥਾਂ ’ਤੇ ਮੌਜੂਦ ਬੀ.ਐਲ.ਓਜ਼ ਨੂੰ ਦੇਣ ਲਈ ਇਨ੍ਹਾਂ ਕੈਂਪਾਂ ਦਾ ਲਾਭ ਲੈ ਸਕਦਾ ਹੈ। ਵਧੇਰੇ ਜਾਣਕਾਰੀ ਲਈ ਵੋਟਰ ਹੈਲਪ ਲਾਈਨ ਨੰਬਰ 1950 (ਟੋਲ ਫਰੀ) ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਮਹਿੰਦਰਾ ਪਿੱਕਅਪ ਨੇ ਨੌਜਵਾਨ ਨੂੰ ਕੁਚਲਿਆ-ਮੌਕੇ ’ਤੇ ਮੌਤ ਅਗਲੀ ਖ਼ਬਰ ਕਿਸਾਨਾਂ ਦੀਆਂ 2 ਟਿਊਬਵੈੱਲ ਮੋਟਰਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।