03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ‘ਮਿਸ਼ਨ ਸਵੱਛ ਪੰਜਾਬ’ ਤਹਿਤ ਸਫਾਈ ਮੁਹਿੰਮ ਦਾ ਜਾਇਜ਼ਾ

ਦੀਨਾਨਗਰ, 2 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਾਕਰ ਵਲੋਂ ‘ਮਿਸ਼ਨ ਸਵੱਛ ਪੰਜਾਬ’ ਤਹਿਤ ਸ਼ਹਿਰਾਂ ਨੂੰ ਸਾਫ ਸੁਥਰਾ ਰੱਖਣ ਲਈ ਵਿੱਢੀ ਵਿਸ਼ੇਸ਼ ਮੁਹਿੰਮ ਅੱਜ ਤੀਜੇ ਦਿਨ ਵੀ ਪੂਰੇ ਉਤਸ਼ਾਹ ਨਾਲ ਜਾਰੀ ਰਹੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਸ਼ਹਿਰ ਦੇ ਵੱਖ -ਵੱਖ ਵਾਰਡਾਂ ਤੇ ਪ੍ਰਮੁੱਖ ਬਜ਼ਾਰਾਂ ਦਾ ਦੌਰਾ ਕਰਕੇ ਚੱਲ ਰਹੇ ਸਾਫ ਸਫਾਈ ਦੇ ਕੰਮਾਂ ਦਾ ਜਾਇਜ਼ਾ ਲਿਆ ਤੇ ਖੁਦ ਹੱਥਾਂ ’ਚ ਝਾੜੂ ਫੜ ਕੇ ਲੋਕਾਂ ਨੂੰ ਸਾਫ ਸਫਾਈ ਦੇ ਸਾਂਝੇ ਫਰਜ਼ ਦਾ ਸੁਨੇਹਾ ਦਿੱਤਾ।

ਅਜੀਤ ਡੈਸਕ 03-09-2026
ਦੀਨਾਨਗਰ, 2 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਾਕਰ ਵਲੋਂ ‘ਮਿਸ਼ਨ ਸਵੱਛ ਪੰਜਾਬ’ ਤਹਿਤ ਸ਼ਹਿਰਾਂ ਨੂੰ ਸਾਫ ਸੁਥਰਾ ਰੱਖਣ ਲਈ ਵਿੱਢੀ ਵਿਸ਼ੇਸ਼ ਮੁਹਿੰਮ ਅੱਜ ਤੀਜੇ ਦਿਨ ਵੀ ਪੂਰੇ ਉਤਸ਼ਾਹ ਨਾਲ ਜਾਰੀ ਰਹੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਸ਼ਹਿਰ ਦੇ ਵੱਖ -ਵੱਖ ਵਾਰਡਾਂ ਤੇ ਪ੍ਰਮੁੱਖ ਬਜ਼ਾਰਾਂ ਦਾ ਦੌਰਾ ਕਰਕੇ ਚੱਲ ਰਹੇ ਸਾਫ ਸਫਾਈ ਦੇ ਕੰਮਾਂ ਦਾ ਜਾਇਜ਼ਾ ਲਿਆ ਤੇ ਖੁਦ ਹੱਥਾਂ ’ਚ ਝਾੜੂ ਫੜ ਕੇ ਲੋਕਾਂ ਨੂੰ ਸਾਫ ਸਫਾਈ ਦੇ ਸਾਂਝੇ ਫਰਜ਼ ਦਾ ਸੁਨੇਹਾ ਦਿੱਤਾ। ਇਸ ਮੌਕੇ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਹਰ ਪੱਖੋਂ ਨੰਬਰ ਇਕ ਬਣਾਉਣ ਲਈ ਵਚਨਬੱਧ ਹੈ ਅਤੇ ਮਿਸ਼ਨ ਸਵੱਛ ਪੰਜਾਬ ਇਸੇ ਲੜੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਲੇ-ਦੁਆਲੇ ਦੀ ਸਾਫ ਸਫਾਈ ਰੱਖਣਾ ਸਿਰਫ਼ ਸਰਕਾਰ ਜਾਂ ਸਫਾਈ ਕਰਮਚਾਰੀਆਂ ਦੀ ਹੀ ਜ਼ਿੰਮੇਵਾਰੀ ਨਹੀਂ ਹੈ, ਬਲਕਿ ਇਹ ਸਾਡਾ ਸਾਰਿਆਂ ਦਾ ਸਾਂਝਾ ਤੇ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਫਾਈ ਅਭਿਆਨ ਉਦੋਂ ਤੱਕ ਸਫਲ ਨਹੀਂ ਹੋ ਸਕਦਾ, ਜਦੋਂ ਤੱਕ ਆਮ ਲੋਕ ਇਸ ਵਿਚ ਸਰਗਰਮੀ ਨਾਲ ਸਾਥ ਨਾ ਦੇਣ। ਜੇਕਰ ਅਸੀਂ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਬਾਹਰ ਸੜਕਾਂ ’ਤੇ ਸੁੱਟਣ ਦੀ ਬਜਾਏ ਨਿਰਧਾਰਿਤ ਥਾਵਾਂ ’ਤੇ ਪਾਵਾਂਗੇ, ਤਾਂ ਸਾਡਾ ਸ਼ਹਿਰ ਆਪਣੇ ਆਪ ਸੁੰਦਰ ਦਿਖਣ ਲੱਗ ਪਵੇਗਾ। ਇਸ ਦੌਰਾਨ ਹਲਕਾ ਇੰਚਾਰਜ ਨੇ ਸਫਾਈ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਤੇ ਮੌਕੇ ’ਤੇ ਮੌਜੂਦ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਸ਼ਹਿਰ ਦੇ ਕਿਸੇ ਵੀ ਕੋਨੇ ਵਿਚ ਕੂੜੇ ਦੇ ਢੇਰ ਨਜ਼ਰ ਨਹੀਂ ਆਉਣੇ ਚਾਹੀਦੇ ਅਤੇ ਰੋਜ਼ਾਨਾ ਕੂੜਾ ਚੁੱਕਣ ਦੇ ਪ੍ਰਬੰਧਾਂ ਨੂੰ ਹੋਰ ਦਰੁਸਤ ਕੀਤਾ ਜਾਵੇ। ਇਸ ਮੌਕੇ ਕੌਂਸਲਰ ਪ੍ਰਦੀਪ ਕੁਮਾਰ, ਸਾਬਕਾ ਕੌਂਸਲਰ ਵਿਜੇ ਕੁਮਾਰ ਪਿੰਕਾ, ਆਪ ਆਗੂ ਮਦਨ ਮੋਹਨ ਡਾਲੀ, ਸੁਰੇਸ਼ ਕੁਮਾਰ ਛੇਛਾ, ਰਾਜੀਵ ਕੁਮਾਰ, ਰਜਿੰਦਰ ਕੁਮਾਰ ਸੰਨੀ ਅਤੇ ਤਿਲਕ ਚੌਹਾਨ ਵੀ ਮੌਜੂਦ ਸਨ।
ਪਿਛਲੀ ਖ਼ਬਰ ਲਖਬੀਰ ਸਿੰਘ ਲੋਧੀਨੰਗਲ ਦੀ 2027 ਦੀਆਂ ਚੋਣਾਂ ’ਚ ਭਾਰੀ ਬਹੁਮਤ ਨਾਲ ਹੋਵੇਗੀ ਜਿੱਤ : ਧੋਲਪੁਰ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਦਾ ਆਈ.ਸੀ.ਐਸ.ਈ. ਬੋਰਡ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।