03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਹੈਰੋਇਨ ਸਮੇਤ ਕਾਬੂ

ਪਠਾਨਕੋਟ, 2 ਸਤੰਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਚਾਰ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ । ਥਾਣਾ ਡਵੀਜ਼ਨ ਨੰਬਰ-ਦੋ ਪਠਾਨਕੋਟ ਦੇ ਏ.

ਅਜੀਤ ਡੈਸਕ 03-09-2026
ਪਠਾਨਕੋਟ, 2 ਸਤੰਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਚਾਰ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ । ਥਾਣਾ ਡਵੀਜ਼ਨ ਨੰਬਰ-ਦੋ ਪਠਾਨਕੋਟ ਦੇ ਏ.ਐਸ.ਆਈ. ਨਰੇਸ਼ ਕੁਮਾਰ ਆਪਣੀ ਪੁਲਿਸ ਪਾਰਟੀ ਨਾਲ ਭੈੜੇ ਅਨਸਰਾਂ ਦੀ ਤਲਾਸ਼ ਵਿਚ ਟਰੱਕ ਯੂਨੀਅਨ ਤੋਂ ਸੈਲੀਆਂ ਕੁੱਲੀਆਂ ਵੱਲ ਨੂੰ ਗਸ਼ਤ ਕਰ ਰਹੇ ਸਨ ਕਿ ਉਨ੍ਹਾਂ ਨੂੰ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਤੇ ਵਿਅਕਤੀ ਵਲੋਂ ਆਪਣੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਕੱਢ ਕੇ ਥੱਲੇ ਸੁੱਟ ਦਿੱਤਾ । ਪੁਲਿਸ ਵਲੋਂ ਲਿਫਾਫਾ ਚੁੱਕ ਕੇ ਚੈੱਕ ਕੀਤਾ ਤਾਂ ਉਸ ਵਿਚ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ । ਪੁਲਿਸ ਵਲੋਂ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਦੇ ਖ਼ਿਲਾਫ ਥਾਣਾ ਡਵੀਜ਼ਨ ਨੰਬਰ-ਦੋ ਵਿਚ ਐਨ.ਡੀ.ਪੀ.ਸੀ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਦੀ ਪਹਿਚਾਣ ਜਸ਼ਨਪ੍ਰੀਤ ਉਰਫ ਸ਼ੇਰੂ ਪੁੱਤਰ ਜਿੰਦਰ ਵਾਸੀ ਸੈਲੀ ਕੁੱਲੀਆਂ ਪਠਾਨਕੋਟ ਦੇ ਰੂਪ ਵਿਚ ਹੋਈ ਹੈ ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ 5 ਨੂੰ ਕਰਵਾਇਆ ਜਾਵੇਗਾ ਕੀਰਤਨ ਸਮਾਗਮ-ਸਾਹਨੀ ਅਗਲੀ ਖ਼ਬਰ ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਦੀ ਰੱਸਾਕਸ਼ੀ ਟੀਮ ਦੀ ਰਾਜ ਪੱਧਰ ’ਤੇ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।