04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ’ਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਕੋਟਲੀ ਸੂਰਤ ਮੱਲ੍ਹੀ, 3 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਜੀ.

ਅਜੀਤ ਡੈਸਕ 04-09-2026
ਕੋਟਲੀ ਸੂਰਤ ਮੱਲ੍ਹੀ, 3 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਿਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਪ੍ਰੀ-ਨਰਸਰੀ ਅਤੇ ਐਲ.ਕੇ.ਜੀ. ਦੇ ਨੰਨ੍ਹੇ-ਮੁੰਨ੍ਹੇ ਬੱਚੇ ਰੰਗ-ਬਿਰੰਗੀਆਂ ਪੋਸ਼ਾਕਾਂ ਪਹਿਨ ਕੇ ਸਕੂਲ ਆਏ। ਕਈ ਬੱਚਿਆਂ ਨੇ ਕ੍ਰਿਸ਼ਨ ਭਗਵਾਨ ਤੇ ਕਈ ਬੱਚੀਆਂ ਨੇ ਰਾਧਾ ਜੀ ਦਾ ਰੂਪ ਧਾਰਨ ਕਰ ਕੇ ਸਭ ਦਾ ਮਨ ਮੋਹ ਲਿਆ। ਤਿਉਹਾਰ ਦੀ ਮਹੱਤਤਾ ਨੂੰ ਦਰਸਾਉਣ ਲਈ ਸਕੂਲ ’ਚ ਕ੍ਰਿਸ਼ਨ ਭਗਵਾਨ ਦਾ ਸੁੰਦਰ ਝੂਲਾ ਵੀ ਤਿਆਰ ਕੀਤਾ ਗਿਆ। ਬੱਚਿਆਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੇ ਇਤਿਹਾਸ ਤੇ ਭਗਵਾਨ ਕ੍ਰਿਸ਼ਨ ਜੀ ਦੇ ਜੀਵਨ ਨਾਲ ਜਾਣੂ ਕਰਵਾਇਆ ਗਿਆ। ਇਸ ਗਤੀਵਿਧੀ ਰਾਹੀਂ ਬੱਚਿਆਂ ਨੂੰ ਭਾਰਤੀ ਸੱਭਿਆਚਾਰ, ਧਾਰਮਿਕ ਪਰੰਪਰਾਵਾਂ ਅਤੇ ਸੱਚਾਈ, ਪਿਆਰ, ਦਇਆ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ ਗਈ। ਪ੍ਰਿੰਸੀਪਲ ਸ਼ਰਨਜੀਤ ਕੌਰ, ਕੋਆਡੀਨੇਟਰ ਪ੍ਰਭਜੋਤ ਕੌਰ ਅਤੇ ਸਮੂਹ ਪ੍ਰਾਇਮਰੀ ਸਟਾਫ ਹਾਜ਼ਰ ਸਨ। ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਕਿਹਾ ਕਿ ਕ੍ਰਿਸ਼ਨ ਜਨਮ ਅਸ਼ਟਮੀ ਸਾਡੇ ਸੱਭਿਆਚਾਰ ਅਤੇ ਧਾਰਮਿਕ ਵਿਰਸੇ ਦਾ ਮਹੱਤਵਪੂਰਨ ਤਿਉਹਾਰ ਹੈ। ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀਆਂ ਪਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਪਿਆਰ, ਸਦਭਾਵਨਾ ਅਤੇ ਚੰਗੇ ਸੰਸਕਾਰ ਪੈਦਾ ਕਰਦੇ ਹਨ, ਸਾਨੂੰ ਬੱਚਿਆਂ ਨੂੰ ਭਗਵਾਨ ਕ੍ਰਿਸ਼ਨ ਮਹਾਰਾਜ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸੱਚਾਈ ਅਤੇ ਨੇਕੀ ਦੇ ਰਾਹ ’ਤੇ ਚੱਲਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ ।
ਪਿਛਲੀ ਖ਼ਬਰ ਪਿੰਡ ਸਰਸਪੁਰ ਵਿਖੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਕਿਸਾਨ ਦਾ ਡੁੱਬਿਆ ਇੰਜਣ ਅਗਲੀ ਖ਼ਬਰ ਜ਼ੀਰਾ ਹਲਕੇ ਦੇ ਲੋਕਾਂ ਤੋਂ ਮਿਲ ਰਹੇ ਅਥਾਹ ਪਿਆਰ ਦਾ ਮੈਂ ਹਮੇਸ਼ਾ ਕਰਜ਼ਦਾਰ ਰਹਾਂਗਾ- ਗੁਰਪ੍ਰੀਤ ਸਿੰਘ ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।