04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਆਰ.ਆਰ.ਬਾਵਾ ਕਾਲਜ ਬੀ.ਕਾਮ ਦੀਆਂ ਅੱਵਲ ਰਹੀਆਂ ਵਿਦਿਆਰਥਣਾਂ। ਆਰ.ਆਰ.ਬਾਵਾ ਕਾਲਜ ਦੀ ਬੀ.ਕਾਮ ਸਮੈਸਟਰ ਦੂਜਾ ਦੀ ਤਾਨੀਆ ਆਨੰਦ ਨੇ ਯੂਨੀਵਰਸਿਟੀ ’ਚ ਮੱਲਾਂ ਮਾਰੀਆਂ

ਬਟਾਲਾ, 3 ਸਤੰਬਰ (ਸਤਿੰਦਰ ਸਿੰਘ)-ਆਰ. ਆਰ.

ਅਜੀਤ ਡੈਸਕ 04-09-2026
ਬਟਾਲਾ, 3 ਸਤੰਬਰ (ਸਤਿੰਦਰ ਸਿੰਘ)-ਆਰ.ਆਰ.ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼, ਬਟਾਲਾ ਦਾ ਬੀ.ਕਾਮ ਸਮੈਸਟਰ—ਦੂਸਰਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਦੱਸਿਆ ਕਿ ਵਿਦਿਆਰਥਣ ਤਾਨੀਆ ਆਨੰਦ ਨੇ 8.04 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ’ਚ 56ਵਾਂ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਜਦਕਿ ਕਸ਼ਿਸ਼ ਖੋਸਲਾ ਨੇ 8.01 ਸੀ.ਜੀ.ਪੀ.ਏ. ਤੇ ਨਵਦੀਪ ਕੌਰ ਨੇ 7.88 ਸੀ.ਜੀ.ਪੀ.ਏ ਪ੍ਰਾਪਤ ਕਰਕੇ ਕਾਲਜ ’ਚ ਕ੍ਰਮਵਾਰ ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ, ਨੇ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ, ਸ੍ਰੀਮਤੀ ਸੁਪ੍ਰਿਆ ਦੁੱਗਲ (ਮੁਖੀ ਪੀ.ਜੀ.ਕਾਮਰਸ ਵਿਭਾਗ) ਤੇ ਵਿਭਾਗ ਦੇ ਹੋਰ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ।
ਪਿਛਲੀ ਖ਼ਬਰ ਹੈਰੋਇਨ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।