04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਐਸ.ਐਲ. ਬਾਵਾ ਕਾਲਜ ’ਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ

ਬਟਾਲਾ, 3 ਸਤੰਬਰ (ਸਤਿੰਦਰ ਸਿੰੰਘ)-ਐਸ. ਐਲ.

ਅਜੀਤ ਡੈਸਕ 04-09-2026
ਬਟਾਲਾ, 3 ਸਤੰਬਰ (ਸਤਿੰਦਰ ਸਿੰੰਘ)-ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਪ੍ਰਿੰਸੀਪਲ ਪ੍ਰੋ. (ਡਾ.) ਵਰਿੰਦਰ ਭਾਟੀਆ ਦੀ ਯੋਗ ਅਗਵਾਈ ਤੇ ਰੈੱਡ ਰਿਬਨ ਕਲੱਬ ਤੇ ਐਨ.ਸੀ.ਸੀ. ਇੰਚਾਰਜ ਕੈਪਟਨ ਮੁਨੀਸ਼ ਯਾਦਵ ਦੀ ਦੇਖ-ਰੇਖ ਹੇਠ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਤੇ ਰੈੱਡ ਰਿਬਨ ਵਲੰਟੀਅਰਾਂ ਨੇ ਸਰਗਰਮ ਭਾਗ ਲੈਂਦਿਆਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਆਪਣਾ ਪੂਰਨ ਯੋਗਦਾਨ ਦੇਣ ਲਈ ਸਹੁੰ ਚੁੱਕੀ। ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਨੇ ਨਸ਼ਿਆਂ ਦੇ ਖਾਤਮੇ ਲਈ ਭਾਰਤ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਾਲਾਘਾ ਕੀਤੀ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਤੇ ਐਨ.ਸੀ.ਸੀ. ਕੈਪਟਨ ਡਾ. ਮੁਨੀਸ਼ ਯਾਦਵ ਨੇ ਨਸ਼ੀਲੇ ਪਦਾਰਥਾਂ ਦੇ ਸਮਾਜ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਮਾਗਮ ’ਚ ਕਾਲਜ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਰਹੇ।
ਪਿਛਲੀ ਖ਼ਬਰ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕ ਫਰੰਟ ਵਲੋਂ ਅਧਿਆਪਕ ਦਿਵਸ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ- ਪੱਡਾ/ਸਰਾਂ ਕਿਹਾ- ਕਾਲੇ ਬਿੱਲੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।