ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਅਧਿਆਪਕ ਦਿਵਸ ਮਨਾਇਆ
ਵਡਾਲਾ ਗ੍ਰੰਥੀਆਂ, 3 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ’ਚ ਅਧਿਆਪਕ ਦਿਵਸ ਮਨਾਏ ਜਾਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਮ ਲਾਲ ਵਲੋਂ ਸਕੂਲ ਦੇ ਸਮੂਹ ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਨੂੰ ਸਨਮਾਨ ਪੱਤਰ ਦੇ ਕੇ ਉਨ੍ਹਾਂ ਦੀਆਂ ਸਿੱਖਿਆ ਦੇ ਖੇਤਰ ’ਚ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।
ਅਜੀਤ ਡੈਸਕ
04-09-2026