06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜਨਮ ਅਸ਼ਟਮੀ ਮੌਕੇ ਡਾ. ਐੱਮ.ਆਰ.ਐੱਸ. ਭੱਲਾ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 4 ਸਤੰਬਰ (ਸਤਿੰਦਰ ਸਿੰਘ)-ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਦੇ ਮੌਕੇ ਡਾ. ਐਮ.

ਅਜੀਤ ਡੈਸਕ 05-09-2026
ਬਟਾਲਾ, 4 ਸਤੰਬਰ (ਸਤਿੰਦਰ ਸਿੰਘ)-ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਦੇ ਮੌਕੇ ਡਾ. ਐਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ, ਬਟਾਲਾ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ’ਚ ਭਾਗ ਲਿਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ, ਜਿਸ ’ਚ ਸਮਾਇਰਾ, ਸ਼ਾਇਰਾ, ਚਿਰਾਗ ਸ਼ਰਮਾ, ਲਕਸ਼ਯ ਪੰਬਰਾ ਤੇ ਰੁਦ੍ਰਾਂਸ਼ ਰਾਮਪਾਲ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸੇ ਤਰ੍ਹਾਂ ਕਾਵਿਆ, ਲਵਲੀਨ ਤੇ ਨਵਜੋਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਤੇ ਜਨਮ ਅਸ਼ਟਮੀ ਨਾਲ ਸਬੰਧਤ ਸੁੰਦਰ ਪਹਿਰਾਵਿਆਂ ’ਚ ਸੱਜ ਕੇ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਸਕੂਲ ਦੀ ਪ੍ਰਿੰਸੀਪਲ ਰਿਚਾ ਮਹਾਜਨ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਪ੍ਰਬੰਧਕਾਂ ਵਲੋਂ ਵੀ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਅਜੇ ਬੇਦੀ ਰਾਈਸ ਮਿੱਲ ਐਸੋਸੀਏਸ਼ਨ ਗੁਰਦਾਸਪੁਰ ਤੇ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਬਣੇ ਅਗਲੀ ਖ਼ਬਰ ਨਗਰ ਕੀਰਤਨ ਦਾ ਹਲਕਾ ਸ੍ਰੀ ਹਰਿਗੋਬਿੰਦਪੁਰ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਜਾਵੇਗਾ - ਚੇਅਰਮੈਨ ਡਾ. ਕੇ.ਜੇ. ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।