05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਚਾਵਾ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਅੱਧਾ ਕਿੱਲੋਮੀਟਰ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ

ਗੁਰਦਾਸਪੁਰ, 4 ਸਤੰਬਰ (ਅਸ਼ੋਕ ਸ਼ਰਮਾ)-ਪਿੰਡ ਚਾਵਾ ਦੇ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਅੱਧਾ ਕਿਲੋਮੀਟਰ ਸੜਕ ਕਾਫੀ ਲੰਮੇ ਸਮੇਂ ਤੋਂ ਟੁੱਟੀ ਪਈ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਅਜੀਤ ਡੈਸਕ 05-09-2026
ਗੁਰਦਾਸਪੁਰ, 4 ਸਤੰਬਰ (ਅਸ਼ੋਕ ਸ਼ਰਮਾ)-ਪਿੰਡ ਚਾਵਾ ਦੇ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਅੱਧਾ ਕਿਲੋਮੀਟਰ ਸੜਕ ਕਾਫੀ ਲੰਮੇ ਸਮੇਂ ਤੋਂ ਟੁੱਟੀ ਪਈ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਦੋਂ ਕਿ ਇਸ ਸ਼ਮਸ਼ਾਨਘਾਟ ਨੂੰ ਜਾਣ ਵਾਲੇ ਰਸਤੇ ’ਚ ਦਾਣਾ ਮੰਡੀ ਵੀ ਲੱਗਦੀ ਹੈ ਤੇ ਹੁਣ ਝੋਨੇ ਦਾ ਸੀਜਨ ਵੀ 15 ਦਿਨਾਂ ਤੱਕ ਸ਼ੁਰੂ ਹੋਣ ਵਾਲਾ ਹੈ, ਜਿਸ ਕਰਕੇ ਕਿਸਾਨਾਂ ਦੇ ਟਰੈਕਟਰ ਟਰਾਲੀਆਂ ਦਾ ਸੜਕ ਖਰਾਬ ਹੋਣ ਕਾਰਨ ਨੁਕਸਾਨ ਹੋ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਠੇਕੇਦਾਰ ਸੁਲੱਖਣ ਸਿੰਘ ਨੇ ਦੱਸਿਆ ਕਿ ਸੜਕ ਨੂੰ ਬਣਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਸੀ, ਜਿਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਜਲਦ ਸੜਕਾ ਦੀ ਮੁਰੰਮਤ ਕਰਵਾ ਦਿੱਤੀ ਜਾਵੇਗੀ। ਪਰ ਅਜੇ ਤੱਕ ਇਸ ਦਾ ਹੱਲ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਸ ਸ਼ਮਸ਼ਾਨਘਾਟ ਨੂੰ ਪਿੰਡ ਨਵਾਂ ਸ਼ਾਲਾ, ਚਾਵਾ, ਨਵਾਂ ਨੌਸ਼ਹਿਰਾ ਤਿੰਨ ਪਿੰਡ ਲੱਗਦੇ ਹਨ, ਜਿਸ ਕਰਕੇ ਪਿੰਡ ਵਾਸੀਆਂ ਨੂੰ ਅੰਤਿਮ ਸਸਕਾਰ ਮੌਕੇ ਇਸ ਰਸਤੇ ਤੋਂ ਲੰਘਣ ਵੇਲੇ ਭਾਰੀ ਮੁਸ਼ਕਿਲ ਪੇਸ਼ ਆਉਂਦੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਪਾਸੋਂ ਮੰਗ ਕੀਤੀ ਕਿ ਚਾਵਾ ਸ਼ਮਸ਼ਾਨਘਾਟ ਨੂੰ ਜਾਂਦੀ ਅੱਧਾ ਕਿਲੋਮੀਟਰ ਸੜਕ ਦੀ ਮੁਰੰਮਤ ਕਰਵਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾਣ ਤਾਂ ਜੋ ਲੋਕਾਂ ਦੀ ਇਸ ਮੁਸ਼ਕਿਲ ਦਾ ਹੱਲ ਹੋ ਸਕੇ।
ਪਿਛਲੀ ਖ਼ਬਰ ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਿੰਡ ਊਧਨਵਾਲ ਵਿਖੇ ਜ਼ਿਲ੍ਹਾ ਪ੍ਰਧਾਨ ਘੁੰਮਣ ਦੀ ਅਗਵਾਈ ’ਚ ਵਰਕਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।